ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
Tuesday, Jul 28, 2026 - 05:21 PM (IST)
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸੰਜੀਵ ਅਰੋੜਾ ਦੀ ਅੰਤਰਿਮ ਜ਼ਮਾਨਤ ਨਾਲ ਜੁੜੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ 'ਚ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਤਰਿਮ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੰਜੀਵ ਅਰੋੜਾ ਨੇ ਆਪਣੀ ਅਰਜ਼ੀ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਡੀਕਲ ਆਧਾਰ 'ਤੇ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਤੋਂ ਹੀ ਇਹ ਮਾਮਲਾ ਕਾਨੂੰਨੀ ਪ੍ਰਕਿਰਿਆ ਅਧੀਨ ਚੱਲ ਰਿਹਾ ਹੈ।
