ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਇਸ ਤਾਰੀਖ਼ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

Tuesday, May 12, 2026 - 03:05 PM (IST)

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਇਸ ਤਾਰੀਖ਼ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਚੰਡੀਗੜ੍ਹ (ਅੰਕੁਰ ਤਾਂਗੜੀ) : 7 ਦਿਨਾਂ ਦੇ ਰਿਮਾਂਡ 'ਤੇ ਚੱਲ ਰਹੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਰਿਮਾਂਡ ਨੂੰ ਚੁਣੌਤੀ ਦਿੰਦਿਆਂ ਸੰਜੀਵ ਅਰੋੜਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਪਰ ਮਾਮਲੇ 'ਚ ਤੁਰੰਤ ਰਾਹਤ ਨਹੀਂ ਮਿਲ ਸਕੀ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ। ਸੁਣਵਾਈ ਦੌਰਾਨ ਸੰਜੀਵ ਅਰੋੜਾ ਦੇ ਵਕੀਲ ਪੁਨੀਤ ਬਾਲੀ ਨੇ ਅਦਾਲਤ 'ਚ ਆਪਣੀਆਂ ਦਲੀਲਾਂ ਪੇਸ਼ ਕਰਦਿਆਂ ਕਿਹਾ ਕਿ ਸਾਰੀ ਕਾਰਵਾਈ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕੀਤੀ ਗਈ ਸੀ। ਵਕੀਲ ਨੇ ਦੱਸਿਆ ਕਿ ਕਸਟਮ ਅਤੇ ਹੋਰ ਪ੍ਰਕਿਰਿਆਵਾਂ ਤੋਂ ਬਾਅਦ ਸਾਰਾ ਰਿਕਾਰਡ ਠੀਕ ਪਾਇਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਜਿਸ ਵੈਂਡਰ ਨਾਲ ਲੈਣ-ਦੇਣ ਹੋਇਆ, ਉਸਦਾ ਨੰਬਰ ਬਲਾਕ ਸੀ, ਜਿਸ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਵਕੀਲ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ 'ਚ ਰਾਹਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਹੋਏ ਨੁਕਸਾਨ ਜਾਂ ਕਥਿਤ ਗੜਬੜੀ ਨੂੰ ਸਿੱਧੇ ਤੌਰ 'ਤੇ ਅਰੋੜਾ ਨਾਲ ਨਹੀਂ ਜੋੜਿਆ ਜਾ ਸਕਦਾ। ਹਾਲਾਂਕਿ, ਅਦਾਲਤ 'ਚ ਦਲੀਲਾਂ ਪੂਰੀਆਂ ਨਹੀਂ ਹੋ ਸਕੀਆਂ ਅਤੇ ਕੇਸ ਦੀ ਅਗਲੀ ਸੁਣਵਾਈ ਲਈ 14 ਮਈ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਸੰਜੀਵ ਅਰੋੜਾ ਦੇ ਵਕੀਲ ਨੇ ਗ੍ਰਿਫ਼ਤਾਰੀ ਨੂੰ ਪੋਲਿਟੀਕਲ ਵੈਂਡੈਟਾ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਸਿਆਸੀ ਰੰਜਿਸ਼ ਦੇ ਤਹਿਤ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਰਿਮਾਂਡ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ ਕਿਉਂਕਿ ਗ੍ਰਿਫ਼ਤਾਰੀ ਗਲਤ ਤਰੀਕੇ ਨਾਲ ਕੀਤੀ ਗਈ।  ਹੁਣ ਸਭ ਦੀਆਂ ਨਜ਼ਰਾਂ 14 ਮਈ ਦੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਅਦਾਲਤ 'ਚ ਬਾਕੀ ਰਹਿ ਗਈਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ ਅਤੇ ਇਹ ਸਪੱਸ਼ਟ ਹੋਵੇਗਾ ਕਿ ਸੰਜੀਵ ਅਰੋੜਾ ਨੂੰ ਕੋਈ ਕਾਨੂੰਨੀ ਰਾਹਤ ਮਿਲਦੀ ਹੈ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 


author

Babita

Content Editor

Related News