ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ''ਤੇ ਸੁਣਵਾਈ ਟਲ਼ੀ

Wednesday, Sep 02, 2026 - 05:54 PM (IST)

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ''ਤੇ ਸੁਣਵਾਈ ਟਲ਼ੀ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਫ਼ਿਲਹਾਲ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਦਾਖ਼ਲ ਕੀਤੀ ਗਈ ਜ਼ਮਾਨਤ ਅਰਜ਼ੀ ਦੀ ਸੁਣਵਾਈ ਫ਼ਿਲਹਾਲ ਟਲ਼ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। 

ਦੱਸ ਦਈਏ ਕਿ ED ਵੱਲੋਂ 9 ਮਈ ਨੂੰ ਸੰਜੀਵ ਅਰੋੜਾ ਦੀ ਸਰਕਾਰੀ ਰਿਹਾਇਸ਼ ਵਿਚ ਛਾਪਾ ਮਾਰ ਕੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਗੁਰੂਗ੍ਰਾਮ ਦੀ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਪਹਿਲਾਂ ਗੁਰੂਗ੍ਰਾਮ ਦੀ ਵਿਸ਼ੇਸ਼ ਕੋਰਟ ਨੇ ਖਾਰਿਜ ਕਰ ਦਿੱਤਾ ਸੀ। 


author

Anmol Tagra

Content Editor

Related News