ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ

Friday, Aug 01, 2025 - 09:29 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਪਤਨੀ ਸਮੇਤ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇੱਕ ਆਮ ਸ਼ਰਧਾਲੂ ਵਾਂਗ ਪਰਿਕਰਮਾ ਕਰਦੇ ਹੋਏ ਸੱਚਖੰਡ ਵਿਖੇ ਸੀਸ ਨਿਵਾਇਆ, ਉੱਥੇ ਹੀ ਉਹਨਾਂ ਨੇ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਵੱਲੋਂ ਜਿੱਥੇ ਉਹਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਉਪਰੰਤ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ : UPI ਲੈਣ-ਦੇਣ 'ਤੇ ਲਾਗੂ ਹੋਵੇਗਾ ਨਵਾਂ ਨਿਯਮ, ਕੱਲ੍ਹ ਤੋਂ ਦੇਣਾ ਪਵੇਗਾ ਵਾਧੂ ਚਾਰਜ, ਬੈਂਕ ਨੇ ਕੀਤਾ ਐਲਾਨ 

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਆ ਕੇ ਉਹਨਾਂ ਦੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲਦੀ ਹੈ ਅਤੇ ਇੱਕ ਵੱਖਰਾ ਹੀ ਅਨੁਭਵ ਪ੍ਰਾਪਤ ਹੁੰਦਾ ਹੈ, ਆਉਣ ਵਾਲੀਆਂ ਉਪ-ਚੋਣਾਂ ਬਾਰੇ ਉਨ੍ਹਾਂ ਕਿਹਾ,"ਅਸੀਂ ਤਰਨਤਾਰਨ ਉਪ-ਚੋਣ ਵਿੱਚ ਜ਼ਰੂਰ ਜਿੱਤ ਦਰਜ ਕਰਾਂਗੇ, ਕਿਉਂਕਿ ਇਸ ਸਰਕਾਰ ਨੇ ਜਨਤਾ ਲਈ ਬਹੁਤ ਵਧੀਆ ਕੰਮ ਕੀਤਾ ਹੈ। ਲੈਂਡ ਪੂਲਿੰਗ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ,"ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਲੋਕ ਆਪਣੀ ਜ਼ਮੀਨ ਜਿਸ ਨੂੰ ਵੀ ਚਾਹੁੰਦੇ ਹਨ, ਦੇਣ ਲਈ ਸੁਤੰਤਰ ਹਨ। ਹਾਲਾਂਕਿ, ਇਹ ਲੈਂਡ ਪੂਲਿੰਗ ਸਕੀਮ ਪੰਜਾਬ ਦੇ ਲੋਕਾਂ ਲਈ ਸਭ ਤੋਂ ਵਧੀਆ ਬਦਲ ਹੈ।" ਇਸ ਮੌਕੇ ਇੰਡਸਟਰੀ ਡਿਪਾਰਟਮੈਂਟ ਡੇ ਜੀਐੱਮ ਮਾਨਵਪ੍ਰੀਤ ਸਿੰਘ, ਸੁਮਿਤ ਬਸਲ ਪੀਏ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਚਾਹਤ ਵੱਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News