ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰੇ ਲੋਕਾਂ ਨੂੰ ਸੰਜੀਵ ਅਰੋੜਾ ਨੇ ਦਿੱਤੀ ਸ਼ਰਧਾਂਜਲੀ
Friday, Jun 13, 2025 - 02:01 PM (IST)

ਲੁਧਿਆਣਾ- ਅਹਿਮਦਾਬਾਦ (ਗੁਜਰਾਤ) ’ਚ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਚ ਮਾਰੇ ਗਏ ਯਾਤਰੀਆਂ ਦੀ ਅਚਾਨਕ ਹੋਈ ਦਰਦਨਾਕ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਇਹ ਸ਼ਰਧਾਂਜਲੀ ਸਮਾਗਮ ਸਿਟੀਜਨ ਇਨਕਲੇਵ ਵਿਖੇ ਮੱਘਰ ਸਿੰਘ ਜੀ ਦੇ ਨਿਵਾਸ ਸਥਾਨ ‘ਤੇ ਕਰਵਾਇਆ ਗਿਆ, ਜਿੱਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਾਰਟੀ ਦੀ ਨੀਤੀਆਂ ਤੇ ਉਦੇਸ਼ਾਂ ਦੀ ਚਰਚਾ ਕੀਤੀ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਇਸ ਮੌਕੇ 'ਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਇੰਦਰਜੀਤ ਸਿੰਘ ਨਿੱਜਰ, ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ ਜੀ ਅਤੇ 'ਆਪ' ਆਗੂ ਸੁਨੀਲ ਕਪੂਰ ਵੀ ਹਾਜ਼ਰ ਰਹੇ। ਪਾਰਟੀ ਆਗੂਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ-ਸੇਵਾ ਤੇ ਸੁਚੇਤ ਰਾਜਨੀਤੀ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8