ਪੰਜਾਬ ਦੇ ਉਦਯੋਗਾਂ ਨੂੰ ਮਿਲੇਗਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ: ਸੰਜੀਵ ਅਰੋੜਾ

Tuesday, Aug 26, 2025 - 07:06 PM (IST)

ਪੰਜਾਬ ਦੇ ਉਦਯੋਗਾਂ ਨੂੰ ਮਿਲੇਗਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ: ਸੰਜੀਵ ਅਰੋੜਾ

ਮੋਹਾਲੀ/ਜਲੰਧਰ (ਰਣਬੀਰ, ਧਵਨ): ਪੰਜਾਬ ਜਲਦੀ ਹੀ ਦੇਸ਼ ’ਚ ਉਦਯੋਗ ਸਥਾਪਤ ਕਰਨ ਲਈ ਸਭ ਤੋਂ ਅਨੁਕੂਲ ਸਥਾਨ ਬਣ ਜਾਵੇਗਾ। ਸਰਕਾਰ ਇਕ ਨਵੀਂ ਪ੍ਰਾਈਵੇਟ ਇੰਡਸਟਰੀਅਲ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ, ਜੋ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰੇਗੀ, ਜਿਸ ਨਾਲ ਉਦਯੋਗਾਂ ਖਾਸ ਕਰ ਕੇ ਲਾਲ ਸ਼੍ਰੇਣੀ ਦੀਆਂ ਇਕਾਈਆਂ ਨੂੰ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਸੁਰੱਖਿਅਤ ਖੇਤਰਾਂ ’ਚ ਸ਼ਿਫਟ ਹੋਣ ਦਾ ਬਦਲ ਦੇ ਕੇ ਇਕ ਸਹਾਇਕ ਵਾਤਾਵਰਣ ਦੇਵੇਗੀ। ਇਹ ਐਲਾਨ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ

ਫਾਸਟ ਟ੍ਰੈਕ ਪੰਜਾਬ ਪੋਰਟਲ ਸਬੰਧੀ ਉਨ੍ਹਾਂ ਦੱਸਿਆ ਕਿ 684 ਅਰਜ਼ੀਆਂ ’ਤੇ ਪਹਿਲਾਂ ਹੀ ਨਿਰਧਾਰਤ 45 ਦਿਨਾਂ ਦੀ ਮਿਆਦ ਅੰਦਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਜਦ ਕਿ ਕੁੱਲ 1,431 ’ਚੋਂ ਬਾਕੀ 747 ਸਮੀਖਿਆ ਅਧੀਨ ਹਨ ਅਤੇ ਜਲਦੀ ਹੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਯਕੀਨੀ ਬਣਾਉਂਦਾ ਹੈ ਕਿ ਉਦਯੋਗਾਂ ਨੂੰ ਘੱਟੋ-ਘੱਟ ਦੇਰੀ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਨੇ ਫੋਕਲ ਪੁਆਇੰਟਾਂ ’ਚ ਬੁਨਿਆਦੀ ਢਾਂਚੇ ਦੇ ਅਪਗ੍ਰੇਡ ਲਈ 100 ਕਰੋੜ ਰੁਪਏ ਅਲਾਟ ਕੀਤੇ ਹਨ। 70 ਕਰੋੜ ਰੁਪਏ ਦੇ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਦ ਕਿ ਬਾਕੀ 30 ਕਰੋੜ ਰੁਪਏ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਸੈਮੀਕੰਡਕਟਰ ਸੈਕਟਰ ’ਚ ‘ਬ੍ਰਾਂਡ ਮੋਹਾਲੀ’ ਨੂੰ ਵਿਸ਼ਵ ਪੱਧਰ ’ਤੇ ਉਭਾਰਨਾ ਹੈ। ਇਨਫੋਸਿਸ ਨੇ ਤਿੰਨ ਸਾਲਾਂ ਅੰਦਰ ਇਕ ਏ. ਆਈ. ਆਧਾਰਤ ਪ੍ਰਾਜੈਕਟ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਮੋਹਾਲੀ ’ਚ 5,000 ਉੱਚ ਤਨਖ਼ਾਹ ਵਾਲੀਆਂ ਨੌਕਰੀਆਂ ਪੈਦਾ ਹੋਣਗੀਆਂ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਕੇ. ਕੇ. ਯਾਦਵ, ਡਾਇਰੈਕਟਰ ਸੁਰਭੀ ਮਲਿਕ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਗਮਾਡਾ ਦੇ ਏ.ਸੀ.ਏ. ਅਮਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News