ਸ਼ਾਨਦਾਰ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਕੀਤਾ ਵੋਟਰਾਂ ਦਾ ਧੰਨਵਾਦ, ਕਿਹਾ- ''ਇਹ ਤੁਹਾਡੀ ਹੀ ਜਿੱਤ ਹੈ''
Monday, Jun 23, 2025 - 03:40 PM (IST)

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਇੱਥੋਂ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਮਗਰੋਂ ਹੁਣ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਭਰੋਸੇ 'ਤੇ ਖ਼ਰਾ ਉਤਰਨ ਦਾ ਵਾਅਦਾ ਵੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ (ਵੀਡੀਓ)
ਇਸ ਦੇ ਨਾਲ ਹੀ ਸੰਜੀਵ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤੁਹਾਡੀ ਸਾਰਿਆਂ ਦੀ ਜਿੱਤ ਹੈ।
ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ।
— Sanjeev Arora (@MP_SanjeevArora) June 23, 2025
ਇਸ ਮੌਕੇ ਮੈਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦਾ… pic.twitter.com/HcuwYjH1xw
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
ਸੰਜੀਵ ਅਰੋੜਾ ਨੇ ਟਵੀਟ ਕੀਤਾ, "ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ। ਇਸ ਮੌਕੇ ਮੈਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦਾ ਵੀ ਬਹੁਤ-ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ। ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ!"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8