ਸਾਂਝਾ ਮੋਰਚਾ ਨੇ CM ਮਾਨ ਨੂੰ ਲਿਖਿਆ ਪੱਤਰ, ਮਤਾ ਪਾਸ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ

02/01/2023 4:54:33 PM

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਦੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝੇ ਮੋਰਚੇ ਵੱਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਸਾਂਝੇ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਇਸ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਸਬੰਧੀ ਕੈਬਨਿਟ ਮੀਟਿੰਗ ਵਿੱਚ ਲਿਖਤੀ ਮਤਾ ਪਾਸ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। ਸਾਂਝੇ ਮੋਰਚੇ ਦੇ ਆਗੂ ਗੁਰਮੇਲ ਸਿੰਘ ਸਰਪੰਚ, ਫਤਿਹ ਬਰਾੜ, ਰੋਮੀ ਬਰਾੜ, ਬਲਦੇਵ ਜੀਰਾ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 17 ਜਨਵਰੀ ਨੂੰ ਜ਼ੀਰਾ ਦੀ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ ਪਰ ਅੱਜ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।

ਇਹ ਵੀ ਪੜ੍ਹੋ- ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

PunjabKesari

ਜਿਸ ਕਾਰਨ ਅਸੀਂ ਮੰਗ ਕਰਦੇ ਹਾਂ ਕਿ 3 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਸਬੰਧੀ ਲਿਖਤੀ ਮਤਾ ਪਾਸ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਾਂਝਾ ਮੋਰਚਾ ਦੇ ਆਗੂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ, ਗੁਰਜੰਟ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ ਆਦਿ ਤੋਂ ਇਲਾਵਾ ਸੈਂਕੜੇ ਪ੍ਰਦਰਸ਼ਨਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- Budget 2023 : ਪੈਨ ਕਾਰਡ ਨੂੰ ਮਿਲੀ ਨਵੀਂ ਪਛਾਣ, ਜਾਣੋਂ ਕਿਵੇਂ ਕਰ ਸਕਦੇ ਹੋ ਇਸ ਦੀ ਵਰਤੋਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News