MP ਸੰਜੀਵ ਅਰੋੜਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ, ਟੋਲ ਪਲਾਜ਼ਿਆਂ ਲਈ ਕੀਤੀ ਇਹ ਅਪੀਲ
Monday, Sep 09, 2024 - 06:43 PM (IST)

ਲੁਧਿਆਣਾ (ਜੋਸ਼ੀ): ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਦੇਸ਼ ਭਰ ਦੇ ਟੋਲ ਪਲਾਜ਼ਿਆਂ ’ਤੇ ਐਮਰਜੈਂਸੀ ਸਿਹਤ ਦੇਖ ਸੰਭਾਲ ਅਤੇ ਟਰਾਮਾ ਕੇਅਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਘਿਨਾਉਣੀ ਹਰਕਤ! ਭੱਖਿਆ ਮਾਹੌਲ
ਅਰੋੜਾ ਨੇ ਆਪਣੇ ਪੱਤਰ ’ਚ ਜ਼ਿਕਰ ਕੀਤਾ ਹੈ ਕਿ 2022 ’ਚ ਭਾਰਤ ਵਿਚ 1,50,000 ਤੋਂ ਵੱਧ ਸੜਕ ਹਾਦਸੇ ਹੋਏ, ਨਤੀਜੇ ਵਜੋਂ ਲਗਭਗ 80,000 ਮੌਤਾਂ ਅਤੇ 3,00,000 ਤੋਂ ਵੱਧ ਲੋਕਜ਼ਖ਼ਮੀ ਹੋਏ। ਭਾਰਤ ’ਚ 15-34 ਸਾਲ ਦੀ ਉਮਰ ਦੇ ਨੌਜਵਾਨਾਂ ’ਚ ਮੌਤ ਦਾ ਮੁੱਖ ਕਾਰਨ ਸੜਕ ਹਾਦਸੇ ਹਨ। ਸੜਕੀ ਟ੍ਰੈਫਿਕ ਹਾਦਸਿਆਂ ਦਾ ਆਰਥਿਕ ਪ੍ਰਭਾਵ ਕਾਫ਼ੀ ਹੱਦ ਤੱਕ ਹੁੰਦਾ ਹੈ, ਜਿਸ ਦਾ ਨੁਕਸਾਨ ਦੇਸ਼ ਦੇ ਜੀ.ਡੀ.ਪੀ. ਦਾ ਸਲਾਨਾ ਲਗਭਗ 3 ਫ਼ੀਸਦੀ ਹੋਣ ਦਾ ਅਨੁਮਾਨ ਹੈ।
ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੋਂ ਮੋਬਾਈਲ ਛੁਡਵਾਉਣ ਲਈ ਖਰਚਣੇ ਪੈਣਗੇ ਲੱਖਾਂ ਰੁਪਏ!
ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਅਤੇ ਸੜਕਾਂ ’ਤੇ ਟ੍ਰੈਫਿਕ ਦੀ ਵਧਦੀ ਮਾਤਰਾ ਨੂੰ ਦੇਖਦੇ ਹੋਏ ਜਾਨਾਂ ਬਚਾਉਣ ਲਈ ਸਮੇਂ ਸਿਰ ਅਤੇ ਪ੍ਰਭਾਵੀ ਐਮਰਜੈਂਸੀ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਵਧਾਉਣ ਲਈ ਉਨ੍ਹਾਂ ਨੇ ਬੇਨਤੀ ਕੀਤੀ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਹਿਯੋਗ ਨਾਲ, ਸਾਰੇ ਟੋਲ ਪਲਾਜ਼ਿਆਂ ’ਤੇ ਕੁਝ ਐਮਰਜੈਂਸੀ ਸਿਹਤ ਸੰਭਾਲ ਅਤੇ ਟਰਾਮਾ ਕੇਅਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8