ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ਿਵ ਸੈਨਾ ਆਗੂ ਗੋਰਾ ਥਾਪਰ ਦੀ ਸਿਹਤ ਦਾ ਪੁੱਛਿਆ ਹਾਲ-ਚਾਲ
Monday, Jul 08, 2024 - 02:56 PM (IST)
ਲੁਧਿਆਣਾ (ਜੋਸ਼ੀ): ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਐਤਵਾਰ ਨੂੰ ਡੀ. ਐੱਮ. ਸੀ. ਐੱਚ. ਲੁਧਿਆਣਾ ਦਾ ਦੌਰਾ ਕੀਤਾ ਅਤੇ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ ਉਰਫ ਗੋਰਾ ਦੀ ਸਿਹਤ ਬਾਰੇ ਜਾਣਕਾਰੀ ਲਈ, ਜਿਸ ’ਤੇ ਸ਼ੁੱਕਰਵਾਰ ਨੂੰ 3 ਹਮਲਾਵਰਾਂ ਨੇ ਹਮਲਾ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਮਾਲਕਣ ਨੂੰ ਨਸ਼ੀਲੀ ਚੀਜ਼ ਦੇ ਕੇ ਵੱਡਾ ਕਾਂਡ ਕਰਨ ਦੀ ਤਿਆਰੀ 'ਚ ਸੀ ਨੌਕਰ! ਜਾਣੋ ਫ਼ਿਰ ਕੀ ਹੋਇਆ
ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਅਤੇ ਥਾਪਰ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਅਰੋੜਾ ਉਥੇ ਕੁਝ ਮਿੰਟ ਰੁਕੇ ਅਤੇ ਉਥੇ ਇਲਾਜ ਅਧੀਨ ਥਾਪਰ ਨਾਲ ਗੱਲਬਾਤ ਕੀਤੀ। ਅਰੋੜਾ ਨੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਡਾਕਟਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਕ ਹਫ਼ਤੇ ’ਚ ਥਾਪਰ ਨੂੰ ਛੁੱਟੀ ਦੇ ਦੇਣਗੇ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8