ਸੰਤ ਬਾਬਾ ਗੁਰਚਰਨ ਸਿੰਘ ਜੀ ਪੰਜ ਭੌਤਕ ਸਰੀਰ ਤਿਆਗ ਸੱਚਖੰਡ 'ਚ ਜਾ ਵਿਰਾਜੇ

Thursday, Apr 14, 2022 - 05:15 PM (IST)

ਸੁਲਤਾਨਪੁਰ ਲੋਧੀ/ਕਪੂਰਥਲਾ (ਸੋਢੀ, ਚੰਦਨ)- ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ 'ਤੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸੱਚਖੰਡ ਬਿਰਾਜੇ ਹਨ। ਮਹਾਂਪੁਰਸ਼ਾਂ ਦੀ ਪਾਵਨ ਦੇਹ ਦਾ ਅੰਤਿਮ ਸੰਸਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ, ਸੰਤਾਂ ਮਹਾਂਪੁਰਸ਼ਾਂ ਵੱਲੋਂ 15 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਕਰੀਬ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਦੇਣਗੇ ਵੱਡੀ ਖ਼ੁਸ਼ਖਬਰੀ

ਬਾਬਾ ਜੀ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਨੀਲਾ ਨੇ ਦੱਸਿਆ ਕਿ ਮਹਾਂਪੁਰਸ਼ਾਂ ਦੀ ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਪਰਸੋ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਸੀ ਪਰ ਅੱਜ ਆਪਣਾ ਪੰਜ ਭੌਤਕ ਸਰੀਰ ਤਿਆਗ ਕੇ ਸੱਚਖੰਡ ਜਾ ਬਿਰਾਜੇ ਹਨ। ਬਾਬਾ ਜੀ ਦੇ ਅਕਾਲ ਚਲਾਣੇ 'ਤੇ ਦੇਸ਼-ਵਿਦੇਸ਼ ਅਤੇ ਇਲਾਕੇ ਦੇ ਸ਼ਰਧਾਲੂ, ਸੰਗਤਾਂ, ਸਮੂਹ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਜਲੰਧਰ ’ਚ ਯੂਨੀਵਰਸਿਟੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News