ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ

Friday, Jan 22, 2021 - 02:19 PM (IST)

ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ

ਸੁਲਤਾਨਪੁਰ ਲੋਧੀ- ਆਨਲਾਈਨ ਸ਼ੈਸ਼ਨ ਪਾਰਲੀਮੈਂਟ ਰਿਸਰਚਰ ਅਤੇ ਟਰੈਨਿੰਗ ਇੰਸਟੀਚਿਊਟ ਫਾਰ ਡੈਮੋਕਰੇਸੀ ਵੱਲੋਂ ਕਰਵਾਏ ਗਏ ਪੰਜ ਦਿਨਾਂ ਆਨ ਲਾਈਨ ਸ਼ੈਸ਼ਨ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦੇ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੂੰ ਵਾਤਾਵਰਨ ਦਾ ਪਾਠ ਪੜ੍ਹਾਇਆ। 

ਇਹ ਵੀ ਪੜ੍ਹੋ :  ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

PunjabKesari

ਇਹ ਆਨਲਾਈਨ ਸ਼ੈਸ਼ਨ 18 ਜਨਵਰੀ ਤੋਂ ਸ਼ੁਰੂ ਹੋਇਆ ਸੀ, ਜਿਸ ਵਿੱਚ ਦੇਸ਼ ਦੀਆਂ 20 ਅਜਿਹੀਆਂ ਪਦਮਸ਼੍ਰੀ ਨਾਲ ਸਨਮਾਨਤ ਸਖਸ਼ੀਅਤਾਂ ਨੇ ਸੰਬੋਧਨ ਕੀਤਾ, ਜਿੰਨ੍ਹਾ ਨੇ ਆਪੋ-ਆਪਣੇ ਖੇਤਰਾਂ ਵਿੱਚ ਸਮਾਜ ਸੇਵਾ ਦੇ ਵੱਡੇ ਕਾਰਜ ਕੀਤੇ ਹਨ। ਅੱਜ ਦੇ ਆਖਰੀ ਸ਼ੈਸ਼ਨ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਿੱਥੇ ਕਾਲੀ ਵੇਈਂ, ਸਤਲੁਜ ਦਰਿਆ ਦੇ ਪ੍ਰਦੂਸ਼ਣ, ਬੀਕਾਨੇਰ ਦੇ ਕੈਂਸਰ ਹਸਪਤਾਲ ਅਤੇ ਹੜ੍ਹਾਂ ਵਿੱਚ ਕੀਤੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਆਨਲਾਈਨ ਸ਼ੈਸ਼ਨ ਦਾ ਉਦਘਾਟਨ ਲੋਕ ਸਭਾ ਦੇ ਸਪੀਕਰ ਨੇ 18 ਜਨਵਰੀ ਨੂੰ ਕੀਤਾ ਸੀ। ਪੰਜਾਬ ਵਿੱਚੋਂ ਇਸ ਸੈਸ਼ਨ ਨੂੰ ਸੰਬੋਧਨ ਕਰਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਪਹਿਲੀ ਸਖਸ਼ੀਅਤ ਸਨ।

PunjabKesari

ਆਨਲਾਈਨ ਸੰਬੋਧਨ ਕਰਦੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ 20 ਸਾਲਾਂ ਦੌਰਾਨ ਕਿਸਾਨਾਂ ਲਈ ਕੀਤੇ ਕਾਰਜਾਂ ਦਾ ਜ਼ਿਕਰ ਕੀਤਾ ਕਿ ਜੇਕਰ ਦੇਸ਼ ਦਾ ਕਿਸਾਨ ਬਚੇਗਾ ਤਾਂ ਹੀ ਦੇਸ਼ ਮਜ਼ਬੂਤ ਅਤੇ ਆਤਮ ਨਿਰਭਰ ਹੋਵੇਗਾ। ਦੋਨਾ ਇਲਾਕੇ ਵਿੱਚ ਰਸਤੇ ਬਣਾਉਣ, ਪਵਿੱਤਰ ਕਾਲੀ ਵੇਈਂ ਵਿੱਚ ਨਿਰਮਲ ਜਲਧਾਰਾ ਦੇ ਵਹਾ ਨਾਲ ਧਰਤੀ ਹੇਠਲੇ ਪਾਣੀ ਨੂੰ ਉਪਰ ਚੁੱਕਣ ਅਤੇਸੀਚੇਵਾਲ ਮਾਡਲ ਰਾਹੀਂ ਪਿੰਡਾਂ ਸਮੇਤ ਸ਼ਹਿਰਾਂ ਦੇ ਵਰਤੇ ਗਏ ਪਾਣੀ ਨੂੰ ਸੋਧ ਕੇ ਮੁੜ ਵਰਤਣ ਦਾ ਸਫ਼ਲ ਤਜ਼ਰਬਾ ਸਾਂਝਾ ਕੀਤਾ। ਇਹ ਸਾਰੇ ਕਾਰਜ ਖੇਤੀ ਲਈ ਲਾਹੇਵੰਦ ਸਾਬਤ ਹੋ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ

ਦਸਤਾਵੇਜ਼ੀ ਫਿਲਮ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ: ਏ. ਪੀ. ਜੇ. ਅਬਦੁੱਲ ਕਲਾਮ ਦਾ ਉਚੇਚਾ ਜ਼ਿਕਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਭਵਨ ਵਿੱਚ ਹੋਈ ਇਕ ਮੁਲਾਕਾਤ ਦੌਰਾਨ ਡਾ. ਕਲਾਮ ਜੀ ਨੇ ਇਕ ਵਾਰ ਸੰਤ ਸੀਚੇਵਾਲ ਜੀ ਨੂੰ ਕਿਹਾ ਸੀ ਕਿ ਰਾਜਨੀਤਿਕ ਸਖਸ਼ੀਅਤਾਂ ਦੀ ਕਲਾਸ ਜ਼ਰੂਰ ਲਗਾਇਆ ਕਰੋ ਤਾਂ ਜੋ ਉਨ੍ਹਾਂ ਨੂੰ ਕੰਮ ਕਰਨ ਦੇ ਢੰਗ ਤਾਰੀਕਿਆਂ ਬਾਰੇ ਪਤਾ ਲੱਗ ਸਕੇ।


author

shivani attri

Content Editor

Related News