ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੰਤ ਸੀਚੇਵਾਲ, ਜ਼ਿੰਦਗੀਆਂ ਬਚਾਉਣ ''ਚ ਜੁਟੇ
Friday, Aug 15, 2025 - 04:30 PM (IST)

ਸੁਲਤਾਨਪੁਰ ਲੋਧੀ (ਧੀਰ, ਸੋਢੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਲੋਕਾਂ ਦੀ ਜ਼ਿੰਦਗੀਆਂ ਬਚਾਉਣ ’ਚ ਲੱਗੇ ਹੋਏ ਹਨ। ਬਿਆਸ ਦਰਿਆ ਵਿਚ ਵੱਧ ਰਹੇ ਪਾਣੀ ਦੇ ਪੱਧਰ ਨੇ ਪੀੜਤ ਪਿੰਡਾਂ ਦੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਵੇਰੇ 8 ਵਜੇ ਤੋਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਪਾਣੀ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਿਚ ਲੱਗੇ ਹੋਏ ਸਨ। ਉਨ੍ਹਾਂ ਪਿੰਡ ਸਾਂਗਰਾ ਵਿਚੋਂ ਇਕ ਪਰਿਵਾਰ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਲਿਆਂਦਾ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਨਾਲ ਤਬਾਹੀ! ਦੇਸ਼ ਆਜ਼ਾਦੀ ਦਾ 'ਜਸ਼ਨ' ਮਨਾਉਣ ’ਚ ਰੁਝਿਆ, ਮੰਡ ਨਿਵਾਸੀ 'ਜ਼ਿੰਦਗੀ' ਬਚਾਉਣ ’ਚ
ਸੰਤ ਸੀਚੇਵਾਲ ਦੇ ਸੇਵਾਦਾਰਾਂ ਨੇ ਪਿਛਲੇ ਤਿੰਨ ਦਿਨਾਂ ਵਿਚ ਮੰਡ ਇਲਾਕੇ ਦੇ ਪਿੰਡਾਂ ਵਿਚੋਂ 125 ਤੋਂ ਵੱਧ ਵਸਨੀਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਰਹਿਣ ਦੀਆਂ ਹਦਾਇਤਾਂ ਦੇ ਰਹੇ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ ਅਤੇ ਖ਼ਾਸ ਕਰਕੇ ਡਰੇਨਜ਼ ਵਿਭਾਗ ਨਾਲ।
ਪਿੰਡ ਸਾਂਗਰਾ ਵਿਚ ਮੋਟਰਬੋਟ ਰਾਹੀ ਪਹੁੰਚੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਾਲ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ, ਸੁਲਤਾਨਪੁਰ ਲੋਧੀ ਦੀ ਐੱਸ. ਡੀ. ਐੱਮ. ਕਾਲੀਆ, ਐੱਸ. ਪੀ. ਕਪੂਰਥਲਾ ਗੁਰਪ੍ਰੀਤ ਸਿੰਘ ਅਤੇ ਡੀ. ਐੱਸ. ਪੀ. ਹਰਗੁਰਦੇਵ ਸਿੰਘ ਵੀ ਹਾਜ਼ਰ ਸਨ। ਪਿੰਡ ਸਾਂਗਰਾ ਵਿਚ ਇਕ ਘਰ ਵਿਚੋ ਦੋ ਬੱਚਿਆਂ ਨੂੰ ਉਨ੍ਹਾਂ ਦੀ ਮਾਤਾ ਸਮੇਤ ਬਾਹਰ ਲਿਆਂਦਾ। ਇਸ ਘਰ ਦੇ ਆਲੇ ਦੁਆਲੇ ਕਈ ਥਾਂਵਾਂ ‘ਤੇ 5 ਤੋਂ 7 ਫੁੱਟ ਤੱਕ ਪਾਣੀ ਚੜ੍ਹਿਆ ਹੋਇਆ ਹੈ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ 'ਚ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ, ਕੀਤੇ ਵੱਡੇ ਐਲਾਨ
ਮੰਡ ਵਿਚ ਜਿਹੜੇ 8 ਤੋਂ 10 ਪਿੰਡ ਪਾਣੀ ਵਿਚ ਘਿਰੇ ਹੋਏ ਹਨ, ਉਨ੍ਹਾਂ ਵਿਚ ਪਸ਼ੂਆਂ ਦਾ ਬੜਾ ਔਖਾ ਹੋਇਆ। ਸਾਂਗਰ ਪਿੰਡ ਦੀ ਇਕ ਔਰਤ ਨੇ ਦੱਸਿਆ ਕਿ ਉਨ੍ਹਾਂ ਦੇ 10 ਮੱਝਾਂ ਹਨ ਅਤੇ ਕਈ ਮੱਝਾਂ ਸੂਣ ਵਾਲੀਆਂ ਹਨ। ਜੇ ਪਾਣੀ ਹੋਰ ਵੱਧ ਜਾਂਦਾ ਹੈ ਤਾਂ ਮਾਲ ਡੰਗਰ ਨੂੰ ਬਾਹਰ ਲਿਜਾਣਾ ਔਖਾ ਹੋ ਜਾਵੇਗਾ। ਉਧਰ ਕਪੂਰਥਲਾ ਪ੍ਰਸ਼ਾਸਨ ਅਨੁਸਾਰ 300 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁਚਾਇਆ ਗਿਆ ਹੈ ਅਤੇ ਕਈ ਪਰਿਵਾਰ ਅਜੇ ਵੀ ਆਪਣੇ ਘਰਾਂ ਵਿਚ ਹੀ ਰਹਿਣ ਨੂੰ ਪਹਿਲ ਦੇ ਰਹੇ ਹਨ।
ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਪਹਿਲਾਂ ਹੀ ਵਧਿਆ ਹੋਇਆ ਸੀ, ਜੋ ਹੁਣ 1.25 ਲੱਖ ਕਿਊਸਿਕ ਤੱਕ ਹੋਰ ਵਧ ਗਿਆ ਹੈ, ਜਿਸ ਕਾਰਨ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ 22 ਪਿੰਡ ਪਾਣੀ ਵਿਚ ਡੁੱਬ ਗਏ ਹਨ। ਡਰੇਨੇਜ ਵਿਭਾਗ ਦੇ ਐੱਸ. ਡੀ. ਓ. ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਨਾਲ ਪਹਿਲਾਂ ਹੀ ਪਾਣੀ ਵਿੱਚ ਡੁੱਬੇ ਹੋਏ ਪਿੰਡਾਂ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ, ਜਿੱਥੇ 5 ਤੋਂ 7 ਫੁੱਟ ਪਾਣੀ ਖੜ੍ਹਾ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ਇਹੀ ਬਣੀ ਹੋਈ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੇ ਸੇਵਾਦਾਰ ਨੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਦੇ ਲਗਭਗ 125 ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਉਧਰ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਡਰੇਨੇਜ, ਮਾਲ, ਸਿਹਤ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਸਹਾਇਤਾ ਕਰਨ ਅਤੇ ਕਿਸੇ ਵੀ ਚੁਣੌਤੀ ਦਾ ਤੁਰੰਤ ਨਿਪਟਾਰਾ ਕਰਨ ਲਈ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਨਿਰੰਤਰ ਨਿਗਰਾਨੀ ਰੱਖਣ, ਜਿਸ ਵਿੱਚ ਰਾਤ ਦੀ ਗਸ਼ਤ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ ਹੋਈਆਂ ਬੰਦ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e