ਹੜ੍ਹਾਂ ਕਾਰਨ ਸੰਤ ਸੀਚੇਵਾਲ ਨੇ ਵਿਦੇਸ਼ ਦੌਰਾ ਕੀਤਾ ਰੱਦ, ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਨੂੰ ਦਿੱਤੀ ਤਰਜੀਹ

Friday, Aug 22, 2025 - 06:49 PM (IST)

ਹੜ੍ਹਾਂ ਕਾਰਨ ਸੰਤ ਸੀਚੇਵਾਲ ਨੇ ਵਿਦੇਸ਼ ਦੌਰਾ ਕੀਤਾ ਰੱਦ, ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਨੂੰ ਦਿੱਤੀ ਤਰਜੀਹ

ਸੁਲਤਾਨਪੁਰ ਲੋਧੀ (ਧੀਰ)-ਹੜ੍ਹ ਪੀੜਤਾਂ ਦੀ ਮਦਦ ਕਰਨ ਵਾਸਤੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣਾ ਇੰਗਲੈਂਡ ਦਾ ਦੌਰਾ ਰੱਦ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆ ਹੋਇਆ ਸੰਤ ਸੀਚੇਵਾਲ ਦੇ ਸੇਵਾਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ 22 ਅਗਸਤ ਤੋਂ 8 ਸਤੰਬਰ ਤੱਕ ਇੰਗਲੈਂਡ ਵਿਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾਣਾ ਸੀ। ਇੰਗਲੈਂਡ ਦੀਆਂ ਸੰਗਤਾਂ ਪਿਛਲੇ ਇਕ ਸਾਲ ਤੋਂ ਸੰਤ ਸੀਚੇਵਾਲ ਜੀ ਨੂੰ ਉਡੀਕ ਰਹੀਆਂ ਸਨ ਪਰ ਸੰਤ ਸੀਚੇਵਾਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦੱਦ ਕਰਨ ਨੂੰ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

PunjabKesari

ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਵੱਲੋਂ ਵਿਦੇਸ਼ ਦੌਰਾ ਰੱਦ ਕਰਨ ਦੇ ਕੀਤੇ ਫ਼ੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਉਮੀਦ ਬੱਝ ਗਈ ਹੈ ਕਿ ਉਨਾਂ ਦੇ 35 ਦੇ ਕਰੀਬ ਪਿੰਡ ਸੁਰੱਖਿਅਤ ਰਹਿਣਗੇ। ਸੰਤ ਸੀਚੇਵਾਲ ਪਿੰਡ ਆਹਲੀ ਕਲਾਂ ਵਿਖੇ ਅੱਜ ਸਵੇਰ ਤੋਂ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਅ ਨੂੰ ਰੋਕਣ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਬੰਨ੍ਹ ਦੀ ਮਜ਼ਬੂਤੀ ਲਈ ਡਟ ਗਏ ਹਨ। ਪੌਂਡ ਡੈਮ ਤੋਂ ਲਗਾਤਾਰ ਬਿਆਸ ਦਰਿਆ ਵਿੱਚ ਆ ਰਹੇ ਪਾਣੀ ਕਾਰਨ ਧੁੱਸੀ ਬੰਨ੍ਹ ਦੇ ਅੰਦਰ 500 ਤੋਂ 600 ਫੁੱਟ ਲੰਬੇ ਐਡਵਾਂਸ ਧੁੱਸੀ ਬੰਨ੍ਹ ਨੂੰ ਢਾਅ ਲੱਗ ਰਹੀ ਹੈ, ਜਿਸ ਨੂੰ ਸੁਰੱਖਿਅਤ ਰੱਖਣ ਲਈ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨਾਲ ਮਿਲ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਾਲ 2023 ਵਿੱਚ ਇਹ ਬੰਨ੍ਹ ਟੁੱਟਣ ਕਾਰਨ ਇਸ ਇਲਾਕੇ ਵਿੱਚ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਸੀ ਅਤੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇਸ ਵਾਰ ਵੀ ਸਥਿਤੀ ਬਹੁਤ ਗੰਭੀਰ ਬਣੀ ਹੈ।

ਇਹ ਵੀ ਪੜ੍ਹੋ:  ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਸੰਤ ਸੀਚੇਵਾਲ ਨੇ ਇਲਾਕੇ ਅਤੇ ਸੰਗਤਾਂ ਨੂੰ ਆਹਲੀ ਕਲਾਂ ਦੇ ਐਡਵਾਂਸ ਬੰਨ੍ਹ ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਬੰਨ੍ਹ ਦੀ ਮਜ਼ਬੂਤੀ ਨੇ 35 ਪਿੰਡਾਂ ਨੂੰ ਹੜ੍ਹ ਦੀ ਕਰੋਪੀ ਤੋਂ ਬਚਾਇਆ ਹੈ। ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਬਿਆਸ ਦਰਿਆ ਦਾ ਪਾਣੀ ਨੇ ਬੰਨ੍ਹ ਨੂੰ ਇਕ ਪਾਸੋ ਖੋਰਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਬੰਨ੍ਹ ਅੱਧੇ ਨਾਲੋਂ ਜ਼ਿਆਦਾ ਖੁਰ ਗਿਆ ਤਾਂ ਉਨ੍ਹਾਂ ਸਾਰੀਆਂ ਉਮੀਦਾਂ ਛੱਡ ਦਿੱਤੀਆਂ ਸਨ ਪਰ ਉਨ੍ਹਾਂ ਸੰਤਾਂ ਦਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਇਸ ਬੰਨ੍ਹ ਨੂੰ ਹਾਲ ਦੀ ਘੜੀ ਢਾਅ ਲੱਗਣ ਤੋਂ ਬਚਾ ਲਿਆ ਗਿਆ ਹੈ।

ਪਿੰਡ ਸਰੂਪਵਾਲ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਉ ਹੀ ਸੰਤ ਸੀਚੇਵਾਲ ਨੂੰ ਦੇਰ ਰਾਤ ਜਾਣਕਾਰੀ ਮਿਲੀ ਕਿ ਬੰਨ੍ਹ ਟੁੱਟਣ ਦੀ ਕਗਾਰ 'ਤੇ ਆ ਗਿਆ ਹੈ ਤਾਂ ਉਨ੍ਹਾਂ ਆਪਣਾ ਇੰਗਲੈਂਡ ਜਾਣ ਦਾ ਦੌਰਾ ਰੱਦ ਕਰਕੇ ਸਿੱਧਾ ਆਹਲੀ ਕਲਾਂ ਦੇ ਐਡਵਾਂਸ ਬੰਨ੍ਹ ਨੂੰ ਬਚਾਉਣ ਲਈ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਸੰਤ ਸੀਚੇਵਾਲ ਦੇ ਇਥੇ ਪਹੁੰਚਣ ਨਾਲ ਹੀ ਇਲਾਕੇ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਵੱਡੀ ਹੱਲਾਸ਼ੇਰੀ ਮਿਲੀ ਅਤੇ ਬੰਨ੍ਹ ਨੂੰ ਲੱਗ ਰਹੀ ਢਾਅ ਨੂੰ ਹਾਲ ਦੀ ਘੜੀ ਰੋਕ ਲਿਆ ਗਿਆ ਹੈ, ਜਿਸ ਨਾਲ ਇਸ ਇਲਾਕੇ ਦੀ 30 ਤੋਂ 35 ਹਜ਼ਾਰ ਏਕੜ ਦੀ ਫਸਲ ਦਾ ਬਚਾਅ ਹੋ ਗਿਆ ਹੈ। ਉਹਨਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਵੱਲੋਂ ਲਗਾਤਾਰ ਬੰਨ੍ਹਾਂ 'ਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:  ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਜਾਰੀ ਕੀਤੇ ਵਿਸ਼ੇਸ਼ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News