ਸੰਤ ਸੀਚੇਵਾਲ ਨੇ ਬਤੌਰ ਰਾਜ ਸਭਾ ਮੈਂਬਰ 2 ਸਾਲ ਕੀਤੇ ਪੂਰੇ, ਜਾਰੀ ਕੀਤਾ ਰਿਪੋਰਟ ਕਾਰਡ

Tuesday, Jul 09, 2024 - 12:31 PM (IST)

ਸੰਤ ਸੀਚੇਵਾਲ ਨੇ ਬਤੌਰ ਰਾਜ ਸਭਾ ਮੈਂਬਰ 2 ਸਾਲ ਕੀਤੇ ਪੂਰੇ, ਜਾਰੀ ਕੀਤਾ ਰਿਪੋਰਟ ਕਾਰਡ

ਲੋਹੀਆਂ ਖ਼ਾਸ (ਸੁਖਪਾਲ ਰਾਜਪੂਤ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣਾ 2 ਸਾਲ ਦੇ ਕਾਰਜਕਾਲ ਪੂਰਾ ਹੋਣ ’ਤੇ ਰਿਪੋਰਟ ਕਾਰਡ ਜਾਰੀ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਕਾਰਜਕਾਲ ਦੌਰਾਨ ਪੰਜਾਬ, ਪੰਜਾਬੀ, ਕਿਸਾਨੀ, ਪਾਣੀ, ਵਾਤਾਵਰਣ ਅਤੇ ਗਰੀਬਾਂ ਲੋੜਵੰਦਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਰਾਜ ਸਭਾ ’ਚ ਰੱਖਿਆ। ਉਨ੍ਹਾਂ ਨੇ ਵਿਦੇਸ਼ ਮੰਤਰਾਲਾ ਦੇ ਸਹਿਯੋਗ ਨਾਲ ਖਾੜੀ ਦੇਸ਼ਾਂ ਦੇ ਨਾਲ-ਨਾਲ ਹੋਰ ਵੱਖ-ਵੱਖ ਦੇਸ਼ਾਂ ਵਿਚ ਫਸੇ ਔਰਤਾਂ ਅਤੇ ਨੌਜਵਾਨਾਂ ਨੂੰ ਵਾਪਸ ਲਿਆਉਣ ਵਿਚ ਮੋਹਰੀ ਭੂਮਿਕਾ ਅਦਾ ਕੀਤੀ। ਇਨ੍ਹਾਂ ਤੋਂ ਇਲਾਵਾ ਸਮੇਂ-ਸਮੇਂ ’ਤੇ ਵਾਤਾਵਰਣ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਿਆ ਤੇ ਦੇਸ਼ ਵਿਚ ਪੈਦਾ ਹੋਏ ਜਲ ਸੰਕਟ ਦੀ ਚੁਣੌਤੀ ਨੂੰ ਵੀ ਬਾਖੂਬੀ ਪੇਸ਼ ਕੀਤਾ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ

ਸਰਦ ਰੁੱਤ 2022 ਦੇ ਪਹਿਲੇ ਸੈਸ਼ਨ ਦੌਰਾਨ ਹੀ ਪਾਰਲੀਮੈਂਟ ਵਿਚ ਇਕ ਇਤਿਹਾਸਿਕ ਮੋੜ ਆਇਆ ਜਦੋਂ ਆਜ਼ਾਦੀ ਦੇ 75 ਸਾਲਾਂ ਮਗਰੋਂ ਰਾਜ ਸਭਾ ’ਚ ਸੰਤ ਸੀਚੇਵਾਲ ਨੂੰ ਦਸਤਾਵੇਜ਼ ਸੌਂਪੇ ਗਏ। ਇਹ ਮਾਂ ਬੋਲੀ ਪੰਜਾਬੀ ਲਈ ਉਨ੍ਹਾਂ ਵੱਲੋਂ ਕੀਤਾ ਗਿਆ ਇਹ ਇਕ ਵੱਡਾ ਇਤਿਹਾਸਿਕ ਕਾਰਜ ਸੀ। ਇਸੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਹੋਰ ਵੀ ਖੇਤਰੀ ਭਾਸ਼ਾਵਾਂ ਨੂੰ ਲਾਗੂ ਕਰਵਾਉਣ ਵਿਚ ਵੱਡਾ ਯੋਗਦਾਨ ਪਾਇਆ, ਜਿਸ ਦੀ ਸ਼ਲਾਘਾ ਉਸ ਵੇਲੇ ਦੇ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਾਈਆ ਨਾਇਡੂ ਨੇ ਡਟ ਕੇ ਕੀਤੀ ਸੀ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ 8 ਜੁਲਾਈ 2022 ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸੁਹੰ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸੰਸਦ ਵਿਚ ਉਨ੍ਹਾਂ ਨੇ ਆਪਣੇ ਪਹਿਲੇ ਭਾਸ਼ਣ ਦੌਰਾਨ ਹੀ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਚੱਕਿਆ ਸੀ ਅਤੇ ਆਪਣੇ ਸੈਸ਼ਨਾਂ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਅਤੇ ਕਿਸਾਨਾਂ ਦੀ ਫਸਲ ਦੇ ਵਾਜਿਬ ਮੁੱਲ ਨਾ ਮਿਲਣ ਦਾ ਮੱੁਦਿਆਂ ਨੂੰ ਉੱਠਾਇਆ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦੀ ਹਾਲਤ ਦਾ ਬਾਖੂਬੀ ਜ਼ਿਕਰ ਕੀਤਾ ਸੀ ਕਿ ਕਿਵੇਂ ਕਰਜ਼ੇ ਹੇਠ ਦੱਬੀ ਕਿਸਾਨੀ ਆਰਥਿਕ ਹਾਲਾਤ ਨਾਲ ਜੂਝਦਿਆਂ ਹੋਇਆ ਵੀ ਦੇਸ਼ ਦਾ ਢਿੱਡ ਭਰ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪਾਰਲੀਮੈਂਟ ਦੇ ਨਾ ਚੱਲਣ ਤੋਂ ਖ਼ਫ਼ਾ ਹੋ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਜਦਗੀਪ ਧਨਖੜ ਨੂੰ ਪੱਤਰ ਵੀ ਲਿਖਿਆ ਸੀ ਕਿ ਹਾਊਸ ਦੇ ਨਾ ਚੱਲਣ ਕਾਰਣ ਦੇਸ਼ ਦੇ ਲੋਕਾਂ ਦਾ ਕਰੋੜਾਂ ਰੁਪਏ ਬਰਬਾਦ ਹੋ ਰਿਹਾ ਹੈ। ਦੇਸ਼ ਦੇ ਲੋਕ ਆਪਣੇ ਪ੍ਰਤੀਨਿਧਾ ਨੂੰ ਇਸ ਲਈ ਚੁਣਦੇ ਹਨ ਤਾਂ ਜੋ ਸਦਨ ਵਿਚ ਉਨ੍ਹਾਂ ਦੀ ਗੱਲ ਰੱਖ ਸਕਣ ਪਰ ਸਦਨ ਦੀ ਠੱਪ ਹੋ ਰਹੀ ਕਾਰਵਾਈ ਮਾੜੀ ਹੈ। ਨਵੇਂ ਬਣੇ ਪਾਰਲੀਮੈਂਟ ਹਾਊਸ ਵਿਚ ਸੰਤ ਸੀਚੇਵਾਲ ਨੇ ਜਲਵਾਯੂ ਤਬਦੀਲੀ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਕਿਹਾ ਕਿ ਦੇਸ਼ ਦੇ 310 ਜ਼ਿਲੇ ਇਸ ਦੀ ਮਾਰ ਹੇਠ ਹਨ ਅਤੇ ਪੰਜਾਬ ਦੇ 9 ਜ਼ਿਲ੍ਹੇ ਜਲਵਾਯੂ ਦੇ ਤਬਦੀਲੀ ਦੇ ਅਸਰ ਹੇਠ ਆਏ ਹੋਏ ਹਨ। ਇਸੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਦੇਸ਼ ’ਚ ਅਚਾਨਕ ਦਿਲ ਦੀ ਧੜਕਣ ਰੁਕ ਜਾਣ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਇਆ।

ਉਨ੍ਹਾਂ ਨੂੰ ਇਨ੍ਹਾਂ 2 ਸਾਲਾਂ ਦੌਰਾਨ 7 ਕਰੋੜ 50 ਲੱਖ ਦੀ ਗ੍ਰਾਂਟ ਮਿਲੀ ਸੀ, ਜਿਸ ਵਿਚੋਂ 100 ਫ਼ੀਸਦੀ ਵੰਡੀ ਗਈ। ਇਸ ਵਿਚੋਂ ਵੱਡਾ ਹਿੱਸਾ ਉਨ੍ਹਾਂ ਵੱਲੋਂ ਪਾਣੀਆਂ, ਸਿਹਤ ਅਤੇ ਸਿੱਖਿਆ ਸਹੂਲਤਾਂ ਲਈ ਖਰਚਿਆ ਗਿਆ ਹੈ। ਆਪਣੇ ਅਖਤਿਆਰੀ ਫੰਡਜ਼ ਵਿਚੋਂ ਉਨ੍ਹਾਂ ਵੱਲੋਂ ਆਪਣੀ ਪਹਿਲੀ ਗ੍ਰਾਂਟ 1 ਕਰੋੜ 19 ਲੱਖ ਸਿੰਬਲੀ ਵਿਚ ਰੈਗੂਲੇਟਰ ਬਣਾ ਕਿ ਚਿੱਟੀ ਵੇਂਈ ਵਿਚ ਪਾਣੀ ਵਗਦਾ ਕਰਨ ਲਈ ਵਰਤੀ ਸੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਜੋ ਦੋ ਪਿੰਡ ਡੱਲਾ ਸਾਹਿਬ ਤੇ ਲੋਪੋਂ ਨੂੰ ਗੋਦ ਲਿਆ ਗਿਆ ਹੈ, ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਕਰੀਬ 1 ਕਰੋੜ ਦੀ ਰਾਸ਼ੀ ਵਰਤੀ ਗਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਉਹ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਵਿਚ ਵੀ ਪੰਜਾਬ ਅਤੇ ਦੇਸ਼ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣਗੇ।

ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ 'ਚ ਕੱਲ੍ਹ ਪੈਣਗੀਆਂ ਵੋਟਾਂ, 1,71,963 ਵੋਟਰ ਆਪਣੀ ਵੋਟ ਦੀ ਕਰਨਗੇ ਵਰਤੋਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News