ਸੰਤ ਸੀਚੇਵਾਲ ਵੱਲੋਂ CM ਮਾਨ ਨਾਲ ਮੁਲਾਕਾਤ, ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਕੀਤੀ ਵਿਚਾਰ ਚਰਚਾ

10/17/2023 2:09:51 PM

ਸੁਲਤਾਨਪੁਰ ਲੋਧੀ (ਧੀਰ, ਸੋਢੀ, ਜੋਸ਼ੀ, ਅਸ਼ਵਨੀ) : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਭਖਦੇ ਮਸਲਿਆਂ ਨੂੰ ਵਿਚਾਰਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀਆਂ ਨਾਲ ਸੰਬੰਧਤ ਜਿਹੜੇ ਮੁੱਦੇ ਇਸ ਮੁਲਾਕਾਤ ਦੌਰਾਨ ਵਿਚਾਰੇ ਗਏ ਉਨ੍ਹਾਂ ਵਿਚ ਹੜ੍ਹਾਂ ਦੌਰਾਨ ਹੋਈ ਭਾਰੀ ਤਬਾਹੀ ਦੌਰਾਨ ਦਾ ਮੁੱਦਾ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਭਰ ਦੇ ਲੋਕਾਂ ਨੇ ਦੋ ਪਾੜ ਰਿਕਾਰਡ ਸਮੇਂ ਵਿਚ ਪੂਰ ਦਿੱਤੇ ਸਨ। ਉਨ੍ਹਾਂ ਬੰਨ੍ਹਾਂ ਦੀ ਮਜ਼ਬੂਤੀ ਲਈ ਅਜੇ ਵੀ ਕੰਮ ਚੱਲ ਰਿਹਾ ਹੈ, ਉੱਥੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਕਾਤ ਦੌਰਾਨ ਪਵਿੱਤਰ ਵੇਈਂ ਦੇ ਅਧੂਰੇ ਰਹਿੰਦੇ ਕਾਰਜਾਂ ਬਾਰੇ, ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਲਈ ਲੋੜੀਂਦੇ ਪ੍ਰਬੰਧ ਕਰਨ, ਬੁੱਢੇ ਦਰਿਆ ਦੀ ਪੁਰਾਤਨ ਸ਼ਾਨ ਬਹਾਲ ਕਰਨ, ਸੁਲਤਾਨਪੁਰ ਲੋਧੀ ਨੂੰ ਮਾਡਲ ਕਸਬਾ ਬਣਾਉਣ, ਸੋਲਰ ਸਿਟੀ ਬਣਾਉਣ, ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਪੱਕੀ ਸੜਕ ਬਣਾਉਣ ਸੰਬੰਧੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਛਾਇਆ ਆਬਾਦੀ ਦਾ ਖ਼ਤਰਾ, 10 ਸਾਲਾਂ 'ਚ ਆਬਾਦੀ ਵਿਕਾਸ ਦਰ ਹੋਈ 'ਨੈਗੇਟਿਵ'

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਦੀਆਂ ਇਨ੍ਹਾਂ ਮੰਗਾਂ ਨੂੰ ਬੜੀ ਹੀ ਗੰਭੀਰਤਾ ਨਾਲ ਸੁਣਿਆ ਅਤੇ ਸਾਰੀਆਂ ਹੀ ਮੰਗਾਂ ਨੂੰ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


Anuradha

Content Editor

Related News