'ਕਿਸਾਨਾਂ ਨਾਲ ਕੀਤਾ ਜਾ ਰਿਹੈ ਦੁਸ਼ਮਣਾਂ ਵਰਗਾ ਵਿਵਹਾਰ, ਕੇਂਦਰ ਮੰਨੇ ਕਿਸਾਨਾਂ ਦੀਆਂ ਮੰਗਾਂ'- ਸੰਤ ਸੀਚੇਵਾਲ
Thursday, Feb 22, 2024 - 09:33 PM (IST)
ਲੋਹੀਆਂ ਖਾਸ (ਰਾਜਪੂਤ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਫਿਲੀਪਾਈਨ ਦੀ ਫੇਰੀ 'ਤੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਵਹਾਰ ਕੀਤਾ ਜਾ ਰਿਹਾ ਹੈ ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਇਸ ਨੂੰ ਹੱਲ ਕੀਤਾ ਜਾ ਸਕਦਾ ਹੈ। ਲੋਕਤੰਤਰੀ ਦੇਸ਼ 'ਚ ਹਰ ਇੱਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਸੰਵਿਧਾਨਕ ਹੱਕ ਹੈ।
ਇਹ ਵੀ ਪੜ੍ਹੋ- NOC ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਸੰਤ ਸੀਚੇਵਾਲ ਨੇ ਸ਼ੁੱਭਕਰਨ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ ਕਿ ਉਹ ਦੇਸ਼ ਦੇ ਕਿਸਾਨਾਂ ਦੇ ਰਸਤਿਆਂ 'ਚ ਇੰਨੀਆਂ ਵੱਡੀਆਂ ਰੋਕਾਂ ਖੜੀਆਂ ਕਰ ਦੇਵੇ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਦੇਸ਼ ਦੇ ਹੀ ਕਿਸਾਨ ਹਨ ਨਾ ਕਿਸੇ ਦੁਸ਼ਮਣ ਦੇਸ਼ ਦੀ ਫੌਜ ਹੈ ਜਿਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਰਿਹਾ ਹੈ।
ਜਦੋਂ ਦੇਸ਼ ਭੁੱਖ ਨਾਲ ਲੜ ਰਿਹਾ ਸੀ ਤਾਂ ਪੰਜਾਬ ਦਾ ਕਿਸਾਨ ਆਪਣੇ ਖੇਤਾਂ ਵਿੱਚ ਮਿੱਟੀ ਨਾਲ ਮਿੱਟੀ ਹੋਇਆ ਪਿਆ ਸੀ। ਪੰਜਾਬ ਦੇ ਕਿਸਾਨਾਂ ਨੇ ਤਾਂ ਦੇਸ਼ ਦੀ ਭੁੱਖ ਮਿਟਾਉਣ ਲਈ ਆਪਣੇ ਬੱਚਿਆਂ ਦੇ ਹਿੱਸੇ ਦਾ ਪਾਣੀ ਵੀ ਮੁਕਾ ਦਿੱਤਾ ਹੈ ਤੇ ਫਿਰ ਵੀ ਉਨ੍ਹਾਂ ਨੂੰ ਇੱਕ ਵੱਖਰੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਮੰਨ ਲੈਣੀਆਂ ਚਾਹੀਦੀਆਂ ਹਨ। ਪਹਿਲੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ `ਤੇ ਬੈਠੇ ਰਹੇ ਸਨ ਤੇ ਉਨ੍ਹਾਂ ਨੇ ਕੋਈ ਹਿੰਸਾ ਨਹੀਂ ਸੀ ਕੀਤੀ।
ਇਹ ਵੀ ਪੜ੍ਹੋ- ਸ਼ਾਂਤੀਪੂਰਨ ਧਰਨੇ 'ਚ ਆ ਕੇ ਦੂਜੇ ਜ਼ਿਲ੍ਹੇ ਦੇ ਨੌਜਵਾਨ ਨੇ ਕੀਤਾ ਹੰਗਾਮਾ, ਲਾਠੀ ਨਾਲ ਗੱਡੀਆਂ 'ਤੇ ਕੀਤਾ ਹਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e