ਕਿਸਾਨਾਂ ਲਈ ਖ਼ੁਸ਼ੀਆਂ-ਖੇੜੇ ਲੈ ਕੇ ਆਇਆ ਗੁਰਪੁਰਬ, ਅਰਦਾਸਾਂ ਹੋਈਆਂ ਪੂਰੀਆਂ: ਸੰਤ ਸੀਚੇਵਾਲ

11/19/2021 5:57:42 PM

ਸੁਲਤਾਨਪੁਰ ਲੋਧੀ (ਵੈੱਬ ਡੈਸਕ)— ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਕੀਤੇ ਗਏ ਐਲਾਨ ’ਤੇ ਕਿਸਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ’ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਜੋ ਅਰਦਾਸਾਂ ਦੇਸ਼-ਵਿਦੇਸ਼ ਦੀ ਸੰਗਤਾਂ ਵੱਲੋਂ ਕੀਤੀਆਂ ਜਾ ਰਹੀਆਂ ਸਨ, ਉਹ ਹੁਣ ਪੂਰੀਆਂ ਹੋ ਗਈਆਂ ਹਨ।

ਜਿਹੜੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲੜ ਰਹੇ ਸਨ, ਉਨ੍ਹਾਂ ਲਈ ਗੁਰਪੁਰਬ ਖ਼ੁਸ਼ੀਆਂ-ਖੇੜੇ ਲੈ ਕੇ ਆਇਆ ਹੈ। ਅੱਜ ਭਾਰਤ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ, ਕਿਹਾ-ਕਿਸਾਨ ਅੰਦੋਲਨ ਦੀ ਜਿੱਤ ਸ਼ੁੱਭ ਸੰਕੇਤ


ਉਨ੍ਹਾਂ ਕਿਹਾ ਕਿ ਸਾਰਾ ਸਾਲ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਲਈ ਬੇਹੱਦ ਸੰਘਰਸ਼ ਕਰਨਾ ਪਿਆ ਹੈ ਅਤੇ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਇਸ ਸੰਘਰਸ਼ ’ਚ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੇਰ ਆਏ ਦੁਰੱਸਤ ਆਏ, ਕਹਿੰਦੇ ਨੇ ਕਿ ਲੋਕਾਂ ਦੀ ਆਵਾਜ਼ ਸਰਕਾਰ ਨੂੰ ਸੁਣਨੀ ਚਾਹੀਦੀ ਹੈ, ਜੋ ਕਿ ਅੱਜ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਸੁਣੀ ਗਈ ਹੈ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਨੇ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਸਾਨਾਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ। 


ਇਹ ਵੀ ਪੜ੍ਹੋ: ਖੇਤੀ ਕਾਨੂੰੰਨ ਰੱਦ ਹੋਣ ਦੇ ਐਲਾਨ ’ਤੇ ਖ਼ੁਸ਼ੀ ਨਾਲ ਖੀਵੇ ਹੋਏ ਕਿਸਾਨ, ਜਲੰਧਰ ’ਚ ਮਨਾਇਆ ਗਿਆ ਜਸ਼ਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri