ਸੰਤ ਸੀਚੇਵਾਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਲਿਖਿਆ ਪੱਤਰ, ਕੀਤੀ ਇਹ ਖ਼ਾਸ ਮੰਗ
Thursday, Jul 24, 2025 - 11:05 AM (IST)

ਜਲੰਧਰ/ਨਵੀਂ ਦਿੱਲੀ/ਚੰਡੀਗੜ੍ਹ (ਧਵਨ)-ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਾਮਾਗਾਟਾਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਰੂਪ ’ਚ ਪਛਾਣ ਦਿਵਾਉਣ ਅਤੇ 23 ਜੁਲਾਈ ਨੂੰ ਹਰ ਸਾਲ ਰਾਸ਼ਟਰੀ ਪੱਧਰ ’ਤੇ ਮਨਾਉਣ ਲਈ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਆਪਣੇ ਪੱਤਰ ’ਚ ਲਿਖਿਆ ਕਿ ਅੱਜ ਤੋਂ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕੈਨੇਡਾ ਤੋਂ ਵਾਪਸ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕਾਤਾ ਦੇ ਬਜਬਜ ਘਾਟ ’ਤੇ ਪਹੁੰਚਿਆ ਸੀ, ਜਿੱਥੇ ਬ੍ਰਿਟਿਸ਼ ਸਰਕਾਰ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਜਹਾਜ਼ ਦੇ 19 ਯਾਤਰੀ ਸ਼ਹੀਦ ਕਰ ਦਿੱਤੇ ਸਨ।
ਇਹ ਵੀ ਪੜ੍ਹੋ: Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ ਹੋਵੇਗੀ...
ਸੰਤ ਸੀਚੇਵਾਲ ਨੇ ਕਿਹਾ ਕਿ ਉਹ ਜਹਾਜ਼ ਜੋ ਇਤਿਹਾਸ ਦੇ ਪੰਨਿਆਂ ’ਤੇ ਕਾਮਾਗਾਟਾਮਾਰੂ ਦੇ ਨਾਂ ਨਾਲ ਦਰਜ ਹੈ, ਅਸਲ ’ਚ ਉਸ ਦਾ ਨਾਂ 'ਗੁਰੂ ਨਾਨਕ ਜਹਾਜ਼' ਸੀ। ਇਸ ਜਹਾਜ਼ ਨੂੰ ਲਿਜਾਣ ਵਾਲੇ ਗਦਰੀ ਬਾਬਾ ਗੁਰਦਿੱਤ ਸਿੰਘ ਜੀ ਨੇ ਗੁਰੂ ਨਾਨਕ ਸਟੀਮਸ਼ਿਪ ਨਾਂ ਦੀ ਕੰਪਨੀ ਬਣਾ ਕੇ ਇਸ ਨੂੰ ਰਜਿਸਟਰਡ ਕਰਾਇਆ ਸੀ। ਇਸ ਜਹਾਜ਼ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਵੀ ਕੀਤਾ ਜਾਂਦਾ ਸੀ ਅਤੇ ਸੰਗਤ ਸ਼ਬਦ ਕੀਰਤਨ ਵੀ ਕਰਦੀ ਸੀ। ਇਸ ਜਹਾਜ਼ ’ਚ ਕੁੱਲ੍ਹ 376 ਯਾਤਰੀ ਸਨ, ਜਿਨ੍ਹਾਂ ’ਚ 340 ਸਿੱਖ, 12 ਹਿੰਦੂ ਅਤੇ 24 ਮੁਸਲਮਾਨ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਜਹਾਜ਼ ਦੀਆਂ ਟਿਕਟਾਂ ’ਤੇ ਇਸ ਦਾ ਨਾਂ 'ਗੁਰੂ ਨਾਨਕ ਜਹਾਜ਼' ਲਿਖਿਆ ਹੋਇਆ ਸੀ। ਬਾਬਾ ਗੁਰਦਿੱਤ ਸਿੰਘ ਜੀ ਵੱਲੋਂ ਲਿਖੀ ਗਈ ਕਿਤਾਬ ‘ਸ੍ਰੀ ਗੁਰੂ ਨਾਨਕ ਜਹਾਜ਼ ਦੇ ਮੁਸਾਫਰਾਂ ਦੀ ਦਰਦ ਭਰੀ ਕਹਾਣੀ’ ਇਸ ਘਟਨਾ ਦਾ ਇਕ ਦੁਰਲੱਭ ਦਸਤਾਵੇਜ਼ ਹੈ। ਇਸ ਤਰ੍ਹਾਂ, ਇਤਿਹਾਸਕਾਰ ਡਾ. ਗੁਰਦੇਵ ਸਿੰਘ ਸਿੱਧੂ ਵੱਲੋਂ ਲਿਖੀ ਕਿਤਾਬ ‘ਸ੍ਰੀ ਗੁਰੂ ਨਾਨਕ ਜਹਾਜ਼ (ਕਾਮਾਗਾਟਾਮਾਰੂ ਜਹਾਜ਼ ਸਮਕਾਲੀ ਬਿਰਤਾਂਤ)’ ਵੀ ਇਹ ਦੱਸਦੀ ਹੈ ਕਿ ਇਸ ਜਹਾਜ਼ ਦਾ ਨਾਂ 'ਗੁਰੂ ਨਾਨਕ ਜਹਾਜ਼' ਸੀ। ਸੰਤ ਸੀਚੇਵਾਲ ਨੇ ਪੱਤਰ ਰਾਹੀਂ ਜ਼ੋਰਦਾਰ ਮੰਗ ਕੀਤੀ ਕਿ ਇਸ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ’ਤੇ ‘ਗੁਰੂ ਨਾਨਕ ਜਹਾਜ਼’ ਦੇ ਨਾਂ ਨਾਲ ਹੀ ਯਾਦ ਕੀਤਾ ਜਾਵੇ ਅਤੇ ਇਸ ਦੇ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਰਾਜ ਸਭਾ ’ਚ ਮਤਾ ਪਾਸ ਕੀਤਾ ਜਾਵੇ।
ਇਹ ਵੀ ਪੜ੍ਹੋ: ਵੱਡੀ ਪਰੇਸ਼ਾਨੀ 'ਚ ਘਿਰੇ ਪੰਜਾਬ ਦੇ ਕਿਸਾਨ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e