ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਪਰਮਾਤਮਾ ਨਾਲ ਜੋੜਣ ਵਾਲੇ ਸੰਤ ਗੁਰਚਰਨ ਸਿੰਘ ਨੂੰ ਮਿਲਿਆ ''ਨਿਰਮਲ ਭੇਖ ਰਤਨ''
Wednesday, Mar 19, 2025 - 02:18 PM (IST)

ਲੁਧਿਆਣਾ (ਗਣੇਸ਼): ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਲਿਆਉਣ ਦਾ ਮਹਾਨ ਕਾਰਜ ਕਰ ਰਹੇ ਪਾਂਡਵ ਕੁਟੀਆ ਦੇ ਸੰਤ ਗੁਰਚਰਨ ਸਿੰਘ ਜੀ ਨੂੰ "ਨਿਰਮਲ ਭੇਖ ਰਤਨ" ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। 1008 ਸਵਾਮੀ ਗਿਆਨ ਦੇਵ ਸਿੰਘ ਜੀ ਨੇ ਸਾਧੂ ਸੰਪਰਦਾ ਨਾਲ ਮਿਲ ਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਇਹ ਰਤਨ ਪੁਰਸਕਾਰ ਪੇਸ਼ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...
ਇਸ ਮੌਕੇ ਸਵਾਮੀ ਡਾ. ਅਨਾਦੀ ਹਰੀ ਜੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੰਤ ਗੁਰਚਰਨ ਸਿੰਘ ਜੀ ਸਮਾਜ ਵਿਚ ਜੋ ਸੇਵਾ ਕਰ ਰਹੇ ਹਨ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਕੇ ਪ੍ਰਮਾਤਮਾ ਦੇ ਮਾਰਗ 'ਤੇ ਲਿਆਉਣਾ, ਉਹ ਬਹੁਤ ਹੀ ਪੁੰਨ ਦਾ ਕੰਮ ਹੈ। ਇਸ ਦੇ ਨਾਲ ਹੀ, ਸੰਤ ਗੁਰਚਰਨ ਸਿੰਘ ਜੀ ਲੋੜਵੰਦ ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੇ ਵਿਆਹ ਦਾ ਪ੍ਰਬੰਧ ਵੀ ਕਰਦੇ ਹਨ, ਜਿਸ ਨਾਲ ਸਮਾਜ ਵਿਚ ਸਕਾਰਾਤਮਕ ਬਦਲਾਅ ਆ ਰਿਹਾ ਹੈ। ਸਵਾਮੀ ਡਾ. ਅਨਾਦੀ ਹਰੀ ਜੀ ਨੇ ਸੰਤ ਜੀ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਅਤੇ ਉਮੀਦ ਕੀਤੀ ਕਿ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਸਾਰਿਆਂ 'ਤੇ ਬਣਿਆ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8