ਸੰਤ ਰਾਮਪਾਲ ਦੀ ਉਮਰ ਕੈਦ ਦੀ ਸਜ਼ਾ ''ਤੇ ਲੱਗੀ ਰੋਕ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਾਇਆ ਫੈਸਲਾ
Friday, Sep 05, 2025 - 11:08 AM (IST)

ਨੈਸ਼ਨਲ ਡੈਸਕ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਵੈ-ਘੋਸ਼ਿਤ ਸੰਤ ਰਾਮਪਾਲ ਦੀ ਉਮਰ ਕੈਦ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੂੰ ਸੱਤ ਸਾਲ ਪਹਿਲਾਂ ਪੰਜ ਪੈਰੋਕਾਰਾਂ ਦੀ ਮੌਤ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਤਲੋਕ ਆਸ਼ਰਮ ਦੇ ਮੁਖੀ ਤੇ ਉਨ੍ਹਾਂ ਦੇ ਕੁਝ ਪੈਰੋਕਾਰਾਂ ਨੂੰ 2018 ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਵੀ ਪੜ੍ਹੋ...ਖੌਫਨਾਕ ! ਤਲਾਕ ਨਾ ਮਿਲਣ ਕਾਰਨ ਗੱਸੇ 'ਚ ਭੜਕਿਆ ਪਤੀ, ਗੋਲੀਆਂ ਮਾਰ ਉਤਾਰਿਆ ਮੌਤ ਦੀ ਘਾਟ
ਇਹ ਮਾਮਲੇ ਕਤਲ, ਬੰਧਕ ਬਣਾਉਣ ਅਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਸਨ। ਇਹ ਮਾਮਲੇ 19 ਨਵੰਬਰ 2014 ਨੂੰ ਹਿਸਾਰ ਜ਼ਿਲ੍ਹੇ ਦੇ ਬਰਵਾਲਾ ਪੁਲਸ ਸਟੇਸ਼ਨ ਵਿੱਚ ਦਰਜ ਕੀਤੇ ਗਏ ਸਨ। ਉਸ ਦਿਨ ਪੁਲਸ ਅਤੇ ਰਾਮਪਾਲ ਦੇ ਪੈਰੋਕਾਰਾਂ ਵਿਚਕਾਰ ਝੜਪ ਹੋਈ ਸੀ, ਜਿਸ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ...ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
ਜਸਟਿਸ ਗੁਰਵਿੰਦਰ ਸਿੰਘ ਗਿੱਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਦੀ ਡਿਵੀਜ਼ਨ ਬੈਂਚ ਨੇ ਰਾਮਪਾਲ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਬਾਅਦ ਇਹ ਹੁਕਮ ਸੁਣਾਇਆ। ਪਟੀਸ਼ਨ ਵਿੱਚ, ਅਕਤੂਬਰ 2018 ਵਿੱਚ ਹਿਸਾਰ ਦੀ ਇੱਕ ਅਦਾਲਤ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਬੇਨਤੀ ਕੀਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8