ਖੇਤੀ ਬਿੱਲਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ''ਚ ਉਤਰੇ ''ਢੱਡਰੀਆਂ ਵਾਲੇ'', ਜਾਣੋ ਕੀ ਬੋਲੇ

09/19/2020 12:06:59 PM

ਚੰਡੀਗੜ੍ਹ (ਟੱਕਰ) : ਸਿੱਖ ਧਰਮ ਦੇ ਪ੍ਰਚਾਰਕ ਅਤੇ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਮਰਥਨ 'ਚ ਆਉਂਦਿਆਂ ਕਿਹਾ ਕਿ ਕਿਸਾਨੀ ਮਸਲਿਆਂ ’ਤੇ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੂੰ ਸਰਕਾਰਾਂ ਅੱਗੇ ਨਿਡਰ ਹੋ ਕੇ ਆਵਾਜ਼ ਚੁੱਕਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਨੌਜਵਾਨ ਦਾ ਕਤਲ, ਹਸਪਤਾਲ 'ਚ ਲਾਸ਼ ਨੂੰ ਪਏ ਕੀੜੇ (ਵੀਡੀਓ)

ਭਾਈ ਰਣਜੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪ੍ਰਚਾਰ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਖੇਤੀਬਾੜੀ ਮਸਲਿਆਂ ਬਾਰੇ ਕੋਈ ਜ਼ਿਆਦਾ ਜਾਣਕਾਰੀ ਨਹੀਂ ਪਰ ਸੰਘਰਸ਼ ਕਰ ਰਹੇ ਕਿਸਾਨਾਂ ਤੋਂ ਜਾਪਦਾ ਹੈ ਕਿ ਸਰਕਾਰਾਂ ਚੋਣਾਂ ਦੌਰਾਨ ਵੱਡੇ ਘਰਾਣਿਆਂ ਤੋਂ ਕਰੋੜਾਂ ਰੁਪਏ ਦੇ ਫੰਡ ਲੈਣ ਵਾਲੇ ਵਪਾਰੀਆਂ ਨੂੰ ਹੁਣ ਫ਼ਸਲਾਂ ਦੀ ਸਿੱਧੀ ਅਦਾਇਗੀ ਕਰਨ ਦੀ ਖੁੱਲ੍ਹ ਦੇ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਲੁੱਟ ਹੋਵੇਗੀ।

ਇਹ ਵੀ ਪੜ੍ਹੋ : ਪਟਿਆਲਾ 'ਚ ਵੱਡੀ ਵਾਰਦਾਤ, ਸਹੁਰੇ ਘਰ ਸਾਂਢੂਆਂ ਦੇ ਤਕਰਾਰ ਨੇ ਚਾੜ੍ਹਿਆ ਨਵਾਂ ਚੰਨ

ਭਾਈ ਰਣਜੀਤ ਸਿੰਘ ਨੇ ਆਸਾਮ ਵਿਖੇ ਚਾਹ ਦੀ ਖੇਤੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉੱਥੇ ਵੀ ਜਦੋਂ ਕੰਪਨੀਆਂ ਫ਼ਸਲਾਂ ਖਰੀਦਣ ਲੱਗ ਪਈਆਂ ਤਾਂ ਕਿਸਾਨ ਖੇਤਾਂ ’ਚ ਮਜ਼ਦੂਰ ਬਣ ਕੇ ਰਹਿ ਗਏ ਅਤੇ ਇੱਥੇ ਪੰਜਾਬ ’ਚ ਵੀ ਇਹੋ ਦੱਸਿਆ ਜਾ ਰਿਹਾ ਹੈ ਕਿ ਜੇਕਰ ਵੱਡਿਆਂ ਘਰਾਣਿਆਂ ਨੂੰ ਫ਼ਸਲਾਂ ਵੇਚਣ ਦੀ ਖੁੱਲ੍ਹ ਮਿਲੀ ਤਾਂ ਇੱਥੇ ਵੀ ਓਹੀ ਹਾਲਾਤ ਹੋ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਤੇ ਯੂਨੀਵਰਸਿਟੀ ਮਾਹਿਰ ਇਨ੍ਹਾਂ ਆਰਡੀਨੈਂਸਾਂ ਨੂੰ ਪੜ੍ਹ ਕੇ ਜੋ ਇਸ ਦੇ ਨੁਕਸਾਨ ਹਨ, ਉਹ ਸਰਕਾਰਾਂ ਤੇ ਲੋਕਾਂ ਅੱਗੇ ਰੱਖਣ, ਜਿਸ ਨਾਲ ਸਹੀ ਸਥਿਤੀ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ : ਗਲੀਆਂ ਦੇ ਅਵਾਰਾ ਕੁੱਤਿਆਂ 'ਤੇ ਕਹਿਰ ਢਾਹ ਰਿਹਾ ਸੀ ਸਨਕੀ ਨੌਜਵਾਨ, ਕੈਮਰੇ 'ਚ ਕੈਦ ਹੋਈ ਕਰਤੂਤ

ਉਨ੍ਹਾਂ ਆੜ੍ਹਤੀਆਂ ਦੇ ਹੱਕ ’ਚ ਆਵਾਜ਼ ਚੁੱਕਦਿਆਂ ਕਿਹਾ ਕਿ ਆੜ੍ਹਤੀ ਵਰਗ ਕਿਸਾਨਾਂ ਤੇ ਸਰਕਾਰ ਵਿਚਕਾਰ ਵਿਚੋਲੇ ਦੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ ਅਤੇ ਔਖੇ ਸਮੇਂ ਆਰਥਿਕ ਸਹਾਇਤਾ ਦੇ ਕੇ ਕਿਸਾਨਾਂ ਦੀ ਮੱਦਦ ਕਰਦਾ ਹੈ ਪਰ ਇਸ ਸਿਸਟਮ ਨੂੰ ਖ਼ਤਮ ਕਰਨਾ ਫਿਲਹਾਲ ਕਿਸਾਨਾਂ ਲਈ ਨੁਕਸਾਨਦੇਹ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਹੱਡ ਭੰਨਵੀਂ ਮਿਹਨਤ ਵਾਲਾ ਕੰਮ ਹੈ ਅਤੇ ਦੇਸ਼ ਦਾ ਅੰਨਦਾਤਾ ਵੀ ਹੈ, ਇਸ ਲਈ ਕਿਰਸਾਨੀ ਨੂੰ ਬਚਾ ਕੇ ਰੱਖਣ ਦੀ ਲੋੜ ਹੈ।

 


Babita

Content Editor

Related News