ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

Tuesday, Mar 17, 2026 - 12:12 AM (IST)

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਟਨਾ ਦੇ ਜੈ ਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਸਵਾਗਤ ਕੀਤਾ ਗਿਆ ਅਤੇ ਉੱਥੋਂ ਤਖ਼ਤ ਪਟਨਾ ਸਾਹਿਬ ਪਹੁੰਚਣ ‘ਤੇ ਸੰਗਤ ਵੱਲੋਂ ਵੀ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : '1000-1000 ਨਹੀਂ, 48000 ਚਾਹੀਦਾ...' AAP ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਦੌਰਾਨ ਭੱਖ ਗਿਆ ਮਾਹੌਲ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਪ੍ਰਬੰਧਕ ਕਮੇਟੀ ਨੇ ਉਨ੍ਹਾਂ ਕੋਲ ਅਪੀਲ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਤਖ਼ਤ ਸਾਹਿਬ ਵਿੱਚ ਇੱਕ ਹਫ਼ਤੇ ਦਾ ਦੀਵਾਨ ਲਗਾਇਆ ਜਾਵੇ, ਤਾਂ ਜੋ ਬਿਹਾਰ ਦੀ ਸੰਗਤ ਨੂੰ ਉਨ੍ਹਾਂ ਦੇ ਕੀਰਤਨ ਦਾ ਆਨੰਦ ਪ੍ਰਾਪਤ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News