ਸੰਤ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਦਿੱਤੀਆਂ ਵਧਾਈਆਂ

Thursday, Jul 07, 2022 - 06:31 PM (IST)

ਸੰਤ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਦਿੱਤੀਆਂ ਵਧਾਈਆਂ

ਸੁਲਤਾਨਪੁਰ ਲੋਧੀ (ਬਿਊਰੋ) : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਮੁਬਾਰਕ ਰਿਸ਼ਤਾ ਬਣਿਆ ਰਹੇ। ਸੰਤ ਸੀਚੇਵਾਲ ਨੇ ਕਿਹਾ ਕਿ ਭਗਵੰਤ ਮਾਨ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੇ ਦਿਲ ਅੰਦਰ ਪੰਜਾਬ ਦੀ ਬਿਹਤਰੀ ਲਈ ਕੁਝ ਕਰਨ ਦੀ ਰੀਝ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਉਨ੍ਹਾਂ ਦੀ ਕਾਮਯਾਬੀ ਲਈ ਅਰਦਾਸ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ : ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ


author

Manoj

Content Editor

Related News