ਸੰਤ ਸੀਚੇਵਾਲ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

01/12/2022 2:02:34 PM

ਜਲੰਧਰ: ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਸੇਵਾਦਾਰ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨ ਤੋਂ ਹਲਕਾ ਬੁਖ਼ਾਰ ਸੀ ਜਿਸ ਕਾਰਨ ਕੋਰੋਨਾ ਜਾਂਚ ਕਰਵਾਈ ਗਈ ਸੀ, ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ।ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਚੋਣ ਮੈਦਾਨ 'ਚ ਨਿੱਤਰੇ ਬਲਬੀਰ ਰਾਜੇਵਾਲ, ਇਸ ਹਲਕੇ ਤੋਂ ਲੜਨਗੇ ਚੋਣ

ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਤ ਸੀਚੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਅੰਮ੍ਰਿਤਪਾਲ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ।ਇਨ੍ਹਾਂ ਸੇਵਾਦਾਰਾਂ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ।ਸੰਤ ਸੀਚੇਵਾਲ ਸਮੇਤ ਦੋਵਾਂ ਸੇਵਾਦਾਰਾਂ ਦੀ ਸਿਹਤ ਬਿਲਕੁਲ ਠੀਕ ਹੈ।ਦੱਸਣਯੋਗ ਹੈ ਕਿ ਸੰਤ ਸੀਚੇਵਾਲ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰ ਰਹੇ ਹਨ ਕਿ ਵਾਤਾਵਰਣ ਦਾ ਮੁੱਦਾ ਚੋਣ ਮੈਨੀਫੈਸਟੋ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਭਵਿੱਖ 'ਤੇ ਮੰਡਰਾਅ ਰਹੇ ਖ਼ਤਰੇ ਦੇ ਬੱਦਲ ਦੂਰ ਕੀਤੇ ਜਾ ਸਕਣ। ਇਸ  ਸਬੰਧੀ ਉਨ੍ਹਾਂ ਨੇ ਹੋਰ ਵਾਤਾਵਰਨ ਪ੍ਰੇਮੀਆਂ ਨਾਲ ਮਿਲ ਕੇ ਮੁਹਿੰਮ ਵੀ ਅਰੰਭੀ ਹੈ ਕਿ ਸਾਡੀ ਵੋਟ ਉਸੇ ਪਾਰਟੀ ਜਾਂ ਉਮੀਦਵਾਰ ਨੂੰ ਜਾਵੇਗੀ ਜਿਸ ਦੇ ਏਜੰਡੇ 'ਤੇ ਵਾਤਾਵਰਨ ਦਾ ਮੁੱਦਾ ਹੋਵੇਗਾ।

ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਨੋਟ:  ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?


Harnek Seechewal

Content Editor

Related News