ਸੰਤ ਸੀਚੇਵਾਲ ਨੇ ਨਿਭਾਇਆ ਪੰਜਾਬੀ ਪੁੱਤਰ ਹੋਣ ਦਾ ਫਰਜ਼; ਵੈਂਕਈਆ ਨਾਇਡੂ ਨੇ ਵਿਦਾਇਗੀ ਸਮੇਂ ਦਿੱਤਾ ਸ਼ਾਨਦਾਰ ਤੋਹਫ਼ਾ

Tuesday, Aug 09, 2022 - 03:23 PM (IST)

ਸੰਤ ਸੀਚੇਵਾਲ ਨੇ ਨਿਭਾਇਆ ਪੰਜਾਬੀ ਪੁੱਤਰ ਹੋਣ ਦਾ ਫਰਜ਼; ਵੈਂਕਈਆ ਨਾਇਡੂ ਨੇ ਵਿਦਾਇਗੀ ਸਮੇਂ ਦਿੱਤਾ ਸ਼ਾਨਦਾਰ ਤੋਹਫ਼ਾ

ਸ਼ਾਹਕੋਟ/ਸੁਲਤਾਨਪੁਰ ਲੋਧੀ (ਅਰਸ਼ਦੀਪ, ਤ੍ਰੇਹਨ, ਸੋਢੀ, ਧੀਰ) : ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੀਤੇ ਦਿਨ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਦੀ ਵਿਦਾਇਗੀ ਸਮੇਂ ਵੀ ਆਪਣੀ ਮੰਗ ਨੂੰ ਦ੍ਰਿੜ੍ਹਤਾ ਨਾਲ ਉਠਾਇਆ ਜਿਸ ਨਾਲ ਸਹਿਮਤੀ ਪ੍ਰਗਟਾਉਂਦਿਆਂ ਵੈਂਕਈਆ ਨਾਇਡੂ ਨੇ ਵਿਦਾਇਗੀ ਸਮੇਂ ਰਾਜ ਸਭਾ ਮੈਂਬਰਾਂ ਨੂੰ ਉਨ੍ਹਾਂ ਦੀ ਮਾਂ-ਬੋਲੀ ਵਿਚ ਸਮੱਗਰੀ ਦੇਣ ਦਾ ਸ਼ਾਨਦਾਰ ਤੋਹਫ਼ਾ ਦਿੱਤਾ। ਸੰਤ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜਿਵੇਂ ਜਾਣ ਲੱਗਿਆਂ ਕੋਈ ਕੁਝ ਨਾ ਕੁਝ ਦੇ ਕੇ ਜਾਂਦਾ ਹੈ ਉਸੇ ਤਰ੍ਹਾਂ ਉਹ ਵੀ ਜਾਂਦੇ-ਜਾਂਦੇ ਪੰਜਾਬੀ ਮਾਂ ਬੋਲੀ ’ਚ ਸਮੱਗਰੀ ਮੁਹੱਈਆ ਕਰਵਾਉਣ ਬਾਰੇ ਕੁਝ ਫ਼ੈਸਲਾ ਕਰ ਕੇ ਜਾਣ। ਰਾਜ ਸਭਾ ਸਪੀਕਰ ਨਾਇਡੂ ਵੱਲੋਂ ਸੰਤ ਸੀਚੇਵਾਲ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਰਾਜ ਸਭਾ ਮੈਂਬਰਾਂ ਨੂੰ ਉਨ੍ਹਾਂ ਦੀ ਮਾਂ ਬੋਲੀ ਵਿਚ ਸਮੱਗਰੀ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਭਾਜਪਾ ਤੇ ਕਾਂਗਰਸ ਨੇ ਜਾਰੀ ਕਰ ਦਿੱਤਾ ਇਕੋ ਜਿਹਾ ਪ੍ਰੈੱਸ ਨੋਟ, ਅਕਾਲੀ ਆਗੂ ਦਾ ਸਵਾਲ - ਕਿੱਥੋਂ ਹੋ ਰਹੀ ਹੈ ਫੀਡਿੰਗ

ਮਾਂ ਬੋਲੀਆਂ ਦੇ ਪੱਕੇ ਮੁਦਈ ਰਹੇ ਵੈਂਕਈਆ ਨਾਇਡੂ ਨੇ ਕਿਹਾ ਕਿ ਅਦਾਲਤਾਂ, ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਵੀ ਮਾਂ ਬੋਲੀ ਵਿਚ ਸਾਹਿਤ ਪੜ੍ਹਾਇਆ ਜਾਣਾ ਚਾਹੀਦਾ ਹੈ। ਮਾਂ ਬੋਲੀ ਨੂੰ ਪਹਿਲ ਦੇਣ ਦੀ ਗੱਲ ’ਤੇ ਜ਼ੋਰ ਦਿੰਦਿਆਂ ਨਾਇਡੂ ਨੇ ਕਿਹਾ ਕਿ ਸਭ ਤੋਂ ਪਹਿਲਾ ਸਥਾਨ ਹਮੇਸ਼ਾਂ ਮਾਂ-ਬੋਲੀ ਦਾ ਹੀ ਹੋਣਾ ਚਾਹੀਦਾ ਹੈ ਤੇ ਦੂਜੀਆਂ ਭਾਸ਼ਾਵਾਂ ਬਾਅਦ ’ਚ ਸਿੱਖੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਾ ਹਮੇਸ਼ਾਂ ਮਾਂ-ਬੋਲੀ ਵਿਚ ਹੀ ਆਪਣੇ ਆਪ ਨੂੰ ਸਭ ਤੋਂ ਵੱਧ ਸੁਰੱਖਿਅਤ ਸਮਝਦਾ ਹੈ।

ਇਹ ਵੀ ਪੜ੍ਹੋ: CT ਪਬਲਿਕ ਸਕੂਲ ਵੱਲੋਂ ਬੱਚਿਆਂ ਦੇ ਕੜੇ ਉਤਰਵਾਉਣ ਵਾਲੇ ਪ੍ਰਿੰਸੀਪਲ ਅਤੇ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ

ਜ਼ਿਕਰਯੋਗ ਹੈ ਕਿ ਮਾਨਸੂਨ ਦੇ ਚੱਲ ਰਹੇ ਸੈਸ਼ਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿਚ ਖੇਤੀ ਦਾ ਧੰਦਾ ਲਾਹੇਵੰਦ ਨਾ ਰਹਿਣ ਕਾਰਨ ਖ਼ੁਦਕਸ਼ੀਆਂ ਦੇ ਰਾਹ ਪਏ ਕਿਸਾਨਾਂ ਦਾ ਮੁੱਦਾ ਚੁੱਕਿਆ ਸੀ। ਪੰਜਾਬੀ ’ਚ ਬੋਲਣ ਕਾਰਨ ਸਾਰੇ ਮੈਂਬਰਾਂ ਦਾ ਧਿਆਨ ਖਿੱਚਿਆ ਤੇ ਖ਼ਾਸ ਕਰ ਕੇ ਸੰਤ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਦਾ ਧਿਆਨ ਖਿੱਚਿਆ ਸੀ।

ਇਹ ਵੀ ਪੜ੍ਹੋ:  15 ਅਗਸਤ ਨੂੰ ਘਰਾਂ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਸੱਦੇ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News