ਸੰਤ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਪੰਜਾਬ ਨੂੰ ਫਸਲੀ ਚੱਕਰ ’ਚੋਂ ਕੱਢਣ ਦਾ ਮੁੱਦਾ

Tuesday, Jul 23, 2024 - 04:37 AM (IST)

ਲੋਹੀਆਂ (ਰਾਜਪੂਤ) - ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਦੀ ਗੱਲ ਕਰਦਿਆਂ ਪੰਜਾਬ ਨੂੰ ਫਸਲੀ ਚੱਕਰ ’ਚੋਂ ਕੱਢਣ ਦਾ ਮੁੱਦਾ ਚੁੱਕਿਆ। ਰਾਜ ਸਭਾ ਹਾਊਸ ’ਚ ਸਪੈਸ਼ਲ ਮੈਨਸ਼ਨ (ਵਿਸ਼ੇਸ਼ ਉਲੇਖ) ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਹਰੀ ਕ੍ਰਾਂਤੀ ਨਾਲ ਦੇਸ਼ ਦਾ ਢਿੱਡ ਭਰਨ ਦੀ ਗੱਲ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਦੇਸ਼ ਦੇ ਅਨਾਜ਼ ਭੰਡਾਰਾਂ ਨੂੰ ਨੱਕੋ-ਨੱਕ ਭਰ ਦਿੱਤਾ ਸੀ। ਉਹੀ ਪੰਜਾਬ ਇਸ ਵੇਲੇ ਹਰੀ ਕ੍ਰਾਂਤੀ ਦੀ ਭਾਰੀ ਕੀਮਤ ਅਦਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਇਸ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, 12ਵੀਂ ਤੱਕ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

ਪੰਜਾਬ ਦੇ ਖੇਤਾਂ ਵਿਚ ਲੋੜੋਂ ਵੱਧ ਪਾਈਆਂ ਜਾ ਰਹੀਆਂ ਰਿਸਾਈਣਿਕ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਨੇ ਖੁਸ਼ਹਾਲ ਸੂਬੇ ਪੰਜਾਬ ਨੂੰ ਕੈਂਸਰ ਦੇ ਖਿੱਤੇ ਵਿਚ ਬਦਲ ਕੇ ਰੱਖ ਦਿੱਤਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚ ਫਸੇ ਹੋਏ ਹਨ।

ਸਰਕਾਰ ਨੇ ਕੇਂਦਰੀ ਅਨਾਜ ਭੰਡਾਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਘੱਟੋ ਘੱਟ ਸਮਰੱਥਨ ਮੁੱਲ (ਐੱਮ. ਐੱਸ. ਪੀ.) ਦੀ ਨੀਤੀ ਅਪਣਾ ਕੇ 1973 ਤੋਂ ਝੋਨੇ ਦੀ ਫ਼ਸਲ ਨੂੰ ਪੰਜਾਬ ਦੇ ਕਿਸਾਨਾਂ ਸਿਰ ਮੜ੍ਹ ਦਿੱਤਾ ਸੀ। ਹੁਣ ਹਰ ਸਾਲ ਪੰਜਾਬ ਵਿਚ ਝੋਨੇ ਹੇਠਲਾ ਰਕਬਾ ਘੱਟਣ ਦੀ ਬਜਾਏ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ’ਤੇ ਵੀ ਦਬਾਅ ਵੱਧ ਰਿਹਾ ਹੈ ਤੇ ਪਾਣੀ ਦਾ ਪੱਧਰ ਤੇਜ਼ੀ ਨਾਲ ਘੱਟਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪਿੰਡ 'ਚ ਵੜਿਆ ਚੀਤਾ, ਘਰ 'ਚ ਖੇਡ ਰਹੀ 9 ਸਾਲਾ ਬੱਚੀ 'ਤੇ  ਕਰ 'ਤਾ ਹਮਲਾ, ਦਿੱਤੀ ਦਰਦਨਾਕ ਮੌਤ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਕੇਂਦਰੀ ਭੂ-ਜਲ ਬੋਰਡ ਦੀ ਇਕ ਰਿਪੋਰਟ ਅਨੁਸਾਰ 2039 ਤਕ ਧਰਤੀ ਹੇਠਲਾਂ ਪਾਣੀ 1000 ਫੁੱਟ ਡੂੰਘਾ ਚਲਿਆ ਜਾਵੇਗਾ, ਜਿਸ ਕਾਰਨ ਖੇਤੀ ਕਰਨੀ ਅਸੰਭਵ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੰਜਾਬ ਦੇ ਜਲਵਾਯੂ ਹਾਲਾਤ ਅਨੁਸਾਰ ਢੁਕਵੀਂ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇ ਤਾਂ ਜੋ ਉਹ ਵੀ ਚੈਨ ਦੀ ਨੀਂਦ ਸੌਂ ਸਕਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News