ਸੰਤ ਸੀਚੇਵਾਲ ਨੇ ਉਪ ਰਾਸ਼ਟਰਪਤੀ ਧਨਖੜ ਕੋਲ ਚੁੱਕਿਆ ਪੰਜਾਬੀ ਭਾਸ਼ਾ ਦਾ ਮੁੱਦਾ

11/23/2022 8:44:15 PM

ਸ਼ਾਹਕੋਟ (ਤ੍ਰੇਹਨ, ਅਰਸ਼ਦੀਪ) : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਕੋਲ ਵੀ ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਿਆ ਹੈ। ਸੰਤ ਸੀਚੇਵਾਲ ਸਮੇਤ ਹੋਰ ਸੂਬਿਆਂ ਦੇ ਰਾਜ ਸਭਾ ਮੈਂਬਰਾਂ ਨੂੰ ਉਪ ਰਾਸ਼ਟਰਪਤੀ ਵੱਲੋਂ ਰਾਤ ਦੇ ਖਾਣੇ ਦਾ ਸੱਦਾ ਦਿੱਤਾ ਗਿਆ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ 'ਤੇ ਦਿੱਤੇ ਰਾਤਰੀ ਭੋਜਨ ਦੌਰਾਨ ਉਨ੍ਹਾਂ ਨੇ ਪਾਰਲੀਮੈਂਟ ਦੇ ਸਦਨ 'ਚ ਭਾਸ਼ਾ ਦੀ ਆ ਰਹੀ ਸਮੱਸਿਆ ਬਾਰੇ ਉਪ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ। ਜਗਦੀਪ ਧਨਖੜ ਉਪ ਰਾਸ਼ਟਰਪਤੀ ਦੇ ਨਾਲ-ਨਾਲ ਰਾਜ ਸਭਾ ਦੇ ਚੇਅਰਮੈਨ ਵੀ ਹਨ।

ਇਹ ਵੀ ਪੜ੍ਹੋ : AIIMS ਦਿੱਲੀ ਦਾ ਸਰਵਰ ਡਾਊਨ, PM ਮੋਦੀ ਸਮੇਤ ਕਈ ਵੱਡੀਆਂ ਹਸਤੀਆਂ ਦਾ ਮੈਡੀਕਲ ਰਿਕਾਰਡ ਮੌਜੂਦ

ਸੰਤ ਸੀਚੇਵਾਲ ਨੇ ਦੱਸਿਆ ਕਿ ਰਾਜ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਉਨ੍ਹਾਂ ਨੇ ਸਦਨ 'ਚ ਪੰਜਾਬੀ ਭਾਸ਼ਾ ਦੇ ਦਸਤਾਵੇਜ਼ ਨਾ ਮਿਲਣ ਦਾ ਮੁੱਦਾ ਬੜੀ ਗੰਭੀਰਤਾ ਨਾਲ ਉਠਾਇਆ ਸੀ। ਉਸ ਵੇਲੇ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਖੇਤਰੀ ਭਾਸ਼ਾਵਾਂ ਦੀ ਵਕਾਲਤ ਕਰਦਿਆਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ 'ਚ ਮਾਤ ਭਾਸ਼ਵਾਂ ਵਿਚ ਕੰਮ ਕਰਨ ਦੀ ਗੱਲ ਕੀਤੀ ਸੀ। ਹੁਣ ਵੀ ਉਨ੍ਹਾਂ ਨੇ ਰਾਜ ਸਭਾ ਦੇ ਨਵੇਂ ਬਣੇ ਚੇਅਰਮੈਨ ਜਗਦੀਪ ਧਨਖੜ ਦੇ ਧਿਆਨ 'ਚ ਭਾਸ਼ਾ ਦੀ ਸਮੱਸਿਆ ਨੂੰ ਲਿਆਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਚੇਅਰਮੈਨ ਸਾਹਿਬ ਨੇ ਇਸ ਬਾਬਤ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਦੇ ਸਦਨਾਂ 'ਚ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿਚ ਹੀ ਦਸਤਾਵੇਜ਼ ਦਿੱਤੇ ਜਾਂਦੇ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News