ਸੰਤ ਸੀਚੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੈ ਕੇ ਕਹੀ ਇਹ ਗੱਲ

01/25/2023 10:00:23 PM

ਸੁਲਤਾਨਪੁਰ ਲੋਧੀ (ਬਿਊਰੋ) : ਬੰਦੀ ਸਿੰਘ ਦੀ ਰਿਹਾਈ ਦੀ ਪੁਰਜ਼ੋਰ ਹਮਾਇਤ ਕਰਦਿਆਂ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਜਾਰੀ ਕੀਤੇ ਬਿਆਨ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਇਹ ਜਿੱਥੇ ਇਨਸਾਫ਼ ਦਾ ਮਾਮਲਾ ਹੈ, ਉੱਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੰਵਿਧਾਨ ਅਨੁਸਾਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਹੋਈਆਂ ਸਨ, ਉਹੀ ਸੰਵਿਧਾਨ ਜਿਊਣ ਦਾ ਅਧਿਕਾਰ ਵੀ ਦਿੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਗੈਰ-ਸੰਵਿਧਾਨਕ ਹੈ।

ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਕੀਤੀ ਜਾਵੇ, ਜਿੰਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਦੇ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਜੱਥੇਬੰਦੀਆਂ ਲੰਮੇ ਸਮੇਂ ਤੋਂ ਇਸ ਦੀ ਮੰਗ ਵੀ ਕਰ ਰਹੀਆਂ ਹਨ।


Mandeep Singh

Content Editor

Related News