ਸੰਤ ਸੀਚੇਵਾਲ ਨੇ ਪਠਾਨਕੋਟ ''ਚ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਦਾ ਲਿਆ ਜਾਇਜ਼ਾ
Tuesday, Jun 27, 2023 - 09:53 PM (IST)
ਪਠਾਨਕੋਟ (ਆਦਿੱਤਿਆ, ਸ਼ਾਰਦਾ) : ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਦਾ ਵਿਸ਼ੇਸ਼ ਦੌਰਾ ਕਰਨ ਲਈ ਮਲਿਕਪੁਰ ਸਥਿਤ ਐੱਸ. ਐੱਸ. ਪੀ. ਪਠਾਨਕੋਟ ਦੇ ਦਫ਼ਤਰ ਪਹੁੰਚੇ, ਜਿੱਥੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।
ਇਸ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਅੱਜ ਉਨ੍ਹਾਂ ਦਾ ਦੌਰਾ ਜ਼ਿਲ੍ਹਾ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ ਅਤੇ ਆਸ-ਪਾਸ ਦੇ ਖੇਤਰ ਦਾ ਜਾਇਜ਼ਾ ਲੈਣ ਲਈ ਹੈ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਬਹੁਤ ਹੀ ਵਧੀਆ ਤੋਹਫਿਆਂ ਦੀ ਬਖਸ਼ਿਸ਼ ਕੀਤੀ ਹੈ ਅਤੇ ਸਾਨੂੰ ਆਪਣੇ ਸਵਾਰਥ ਲਈ ਕੁਦਰਤ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਜੇਕਰ ਵਾਤਾਵਰਣ ਹੈ ਤਾਂ ਅਸੀਂ ਇਸ ਧਰਤੀ 'ਤੇ ਜ਼ਿੰਦਾ ਹਾਂ, ਇਸ ਲਈ ਮਨੁੱਖੀ ਜੀਵਨ ਦੀ ਰੱਖਿਆ ਲਈ ਵਾਤਾਵਰਣ ਦੀ ਸੰਭਾਲ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਘਰ ’ਚ ਵੜ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਰਿਵਾਰ ਦੇ 5 ਮੈਂਬਰ ਜ਼ਖ਼ਮੀ
ਉਨ੍ਹਾਂ ਕਿਹਾ ਕਿ ਸਾਡਾ ਸਿਰਫ ਇਕ ਹੀ ਉਪਰਾਲਾ ਹੈ ਕਿ ਲੋਕਾਂ ਤੱਕ ਪਹੁੰਚ ਬਣਾ ਕੇ ਲੋਕਾਂ ਨੂੰ ਇਹ ਸਮਝਾ ਸਕੀਏ ਕਿ ਜੇਕਰ ਅਸੀਂ ਅੱਜ ਕੁਦਰਤ ਨਾਲ ਖਿਲਵਾੜ ਕਰਦੇ ਹਾਂ ਤਾਂ ਕੱਲ੍ਹ ਨੂੰ ਸਾਨੂੰ ਇਸ ਦੇ ਮਾੜੇ ਪ੍ਰਭਾਵ ਵੀ ਝੱਲਣੇ ਪੈ ਸਕਦੇ ਹਨ। ਉਪਰੰਤ ਐੱਸ. ਐੱਸ. ਪੀ. ਖੱਖ ਨੇ ਜ਼ਿਲ੍ਹਾ ਪਠਾਨਕੋਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਣਜੀਤ ਸਾਗਰ ਡੈਮ ਤੇ ਸਾਹਪੁਰਕੰਢੀ ਬੈਰਾਜ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।