ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Tuesday, Oct 08, 2024 - 08:22 AM (IST)

ਸੁਲਤਾਨਪੁਰ ਲੋਧੀ (ਧੀਰ)- ਪਾਰਲੀਮੈਂਟ ’ਚ ਬਣਾਈਆਂ ਜਾਂਦੀਆਂ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ’ਚ ਕੁੱਲ 31 ਮੈਂਬਰ ਹਨ, ਜਿਨ੍ਹਾਂ ’ਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸ਼ੰਕਰ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿਚ ਬਣਾਈਆਂ ਜਾਂਦੀਆਂ ਇਨ੍ਹਾਂ ਕਮੇਟੀਆਂ ’ਚ ਟੂਰ ਪ੍ਰੋਗਰਾਮਾਂ ਰਾਹੀਂ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ, ਜਿਸਦੀ ਰਿਪੋਰਟਾਂ ਤਿਆਰ ਕਰ ਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਆਧਾਰ ’ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News