ਚੌਧਰੀ ਨੇ ਸੀਮਾ ਪਾਰ ਤੋਂ ਆ ਰਹੇ ਨਸ਼ੇ ਵਾਲੇ ਪਦਾਰਥਾਂ ਦਾ ਮਾਮਲਾ ਸੰਸਦ ''ਚ ਚੁੱਕਿਆ

07/05/2019 9:42:37 AM

ਜਲੰਧਰ (ਧਵਨ)—ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਲੋਕ ਸਭਾ ਵਿਚ ਜ਼ੀਰੋ ਆਵਰ ਦੌਰਾਨ ਦੇਸ਼ ਵਿਚ ਵਧ ਰਹੇ ਡਰੱਗਜ਼ ਦਾ ਮਾਮਲਾ ਉਠਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ 'ਤੇ ਰੋਕ ਲਾਉਣ ਲਈ ਰਾਸ਼ਟਰੀ ਡਰੱਗਜ਼ ਨੀਤੀ ਬਣਾਉਣ ਦੀ ਲੋੜ ਹੈ। ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ 33000 ਨਸ਼ੇ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਨੇ ਨਸ਼ਾ ਵੇਚਣ ਵਾਲੇ ਸਮੱਗਲਰਾਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਸੁਰੱਖਿਆ ਅਧਿਕਾਰੀਆਂ ਨੂੰ ਦਿੱਤੇ ਹੋਏ ਹਨ ਪਰ ਫਿਰ ਵੀ ਪਾਕਿਸਤਾਨ ਵਲੋਂ ਪੰਜਾਬ ਵਿਚ ਨਾਰਕੋ ਟੈਰੇਰਿਜ਼ਮ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ, ਜਿਸ ਨੂੰ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।

ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਡਰੱਗ ਦੀ ਸਮੱਸਿਆ ਨਾ ਸਿਰਫ ਪੰਜਾਬ ਨਾਲ ਸਬੰਧਤ ਹੈ, ਬਲਕਿ ਇਸ ਦੀ ਲਪੇਟ ਵਿਚ ਹਰਿਆਣਾ, ਹਿਮਾਚਲ, ਦਿੱਲੀ, ਰਾਜਸਥਾਨ ਅਤੇ ਕਈ ਹੋਰ ਸੂਬੇ ਵੀ ਆਏ ਹੋਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਸਾਰੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨਾਲ ਮਿਲ ਕੇ ਰਾਸ਼ਟਰੀ ਡਰੱਗ ਨੀਤੀ ਤਿਆਰ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਪੰਜਾਬ ਵਿਚ ਪੁਨਰਵਾਸ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਛੁਡਾਊ ਕੇਂਦਰ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਸ਼ੇ ਵਾਲੇ ਪਦਾਰਥਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਦੀਆਂ ਅੱਖਾਂ ਸੰਸਦ ਅਤੇ ਉਸ ਦੇ ਬਾਹਰ ਖੋਲ੍ਹਦੀ ਰਹੇਗੀ।


Shyna

Content Editor

Related News