ਸੰਤੋਖ ਚੌਧਰੀ ਨੇ ਜਲੰਧਰ ਡੀ. ਸੀ. ਨੂੰ 28 ਲੱਖ ਦੀ ਹੋਰ ਰਕਮ ਜਾਰੀ ਕੀਤੀ

Tuesday, Apr 07, 2020 - 07:24 PM (IST)

ਸੰਤੋਖ ਚੌਧਰੀ ਨੇ ਜਲੰਧਰ ਡੀ. ਸੀ. ਨੂੰ 28 ਲੱਖ ਦੀ ਹੋਰ ਰਕਮ ਜਾਰੀ ਕੀਤੀ

ਜਲੰਧਰ (ਧਵਨ)- ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ 28 ਲੱਖ ਰੁਪਏ ਹੋਰ ਰਿਲੀਜ਼ ਕੀਤੇ ਹਨ। ਇਸ ਤਰ੍ਹਾਂ ਹੁਣ ਤੱਕ 50 ਲੱਖ ਰੁਪਏ ਦੀ ਰਕਮ ਜਾਰੀ ਕਰ ਚੁੱਕੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਇਸ ਸਬੰਧ ਵਿਚ ਚਿੱਠੀ ਸੌਂਪਦਿਆਂ ਸੰਸਦ ਮੈਂਬਰ ਸੰਤੋਖ ਚੌਧਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਜ਼ਿਲੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਇਹ ਰਕਮ ਰਿਲੀਜ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿਚ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੋਰੋਨਾ ਵਾਇਰਸ 'ਤੇ ਜਲਦੀ ਹੀ ਕਾਬੂ ਪਾਉਣ ਵਿਚ ਸਰਕਾਰ ਅਤੇ ਪ੍ਰਸ਼ਾਸਨ ਸਫਲ ਹੋਣਗੇ। ਉਨ੍ਹਾਂ ਕਿਹਾ ਕਿ ਇਸ 28 ਲੱਖ ਰੁਪਏ ਦੀ ਰਕਮ ਲਈ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕੀਤਾ ਗਿਆ ਹੈ ਕਿ ਉਹ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਮੁੱਢਲੇ ਢਾਂਚੇ ਨੂੰ ਮਜ਼ਬੂਤ ਬਣਾਉਣ, ਦਵਾਈਆਂ ਤੇ ਹੋਰ ਕੰਮਾਂ 'ਤੇ ਰਕਮ ਨੂੰ ਖਰਚ ਕਰ ਸਕਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨੂੰ ਭਰੋਸਾ ਿਦੱਤਾ ਕਿ ਲੋੜ ਪੈਣ 'ਤੇ ਉਹ ਐੱਮ. ਪੀ. ਫੰਡ ਵਿਚੋਂ ਹੋਰ ਰਕਮ ਜ਼ਿਲਾ ਪ੍ਰਸ਼ਾਸਨ ਨੂੰ ਉਪਲੱਬਧ ਕਰਵਾਉਣਗੇ।


author

shivani attri

Content Editor

Related News