ਜੁੱਤੀਆਂ ਪਾ ਕੇ ਜੋਤ ਜਗਾਉਣ ’ਤੇ ਵਿਵਾਦਾਂ ’ਚ ਘਿਰੇ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ

Thursday, Sep 16, 2021 - 06:30 PM (IST)

ਜਲੰਧਰ (ਪੁਨੀਤ, ਸੋਨੂੰ)— ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵਿਵਾਦਾਂ ’ਚ ਘਿਰਦੇ ਵਿਖਾਈ ਦੇ ਰਹੇ ਹਨ। ਦਰਅਸਲ ਇਕ ਸਮਾਗਮ ਦੌਰਾਨ ਸੰਤੋਖ ਸਿੰਘ ਚੌਧਰੀ ਵੱਲੋਂ ਜੁੱਤੀਆਂ ਪਾ ਕੇ ਜੋਤ ਜਤਾਉਣ ਨੂੰ ਲੈ ਕੇ ਸ਼ਿਵਸੈਨਾ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਨ. ਐੱਲ. ਵੱਲੋਂ ਹਿੰਦੀ ਦਿਵਸ ਮੌਕੇ ਹਾਲ ਹੀ ’ਚ ਕਰਵਾਏ ਗਏ ਇਕ ਪ੍ਰੋਗਰਾਮ ’ਚ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਜੁੱਤੀਆਂ ਪਾ ਕੇ ਮਾਤਾ ਰਾਣੀ ਦੀ ਤਸਵੀਰ ਅੱਗੇ ਜੋਤੀ ਜਗਾਈ ਗਈ। ਇਸ ਦੇ ਇਲਾਵਾ ਜੋਤ ਜਗਾਉਣ ਸਮੇਂ ਸੰਸਦ ਮੈਂਬਰ ਦੇ ਨਾਲ ਖੜ੍ਹੇ ਹੋਰਾਂ ਮੈਂਬਰਾਂ ਨੇ ਵੀ ਜੁੱਤੀਆਂ ਪਾਈਆਂ ਹੋਈਆਂ ਸਨ। ਇਸ ਦੇ ਵਿਰੋਧ ’ਚ ਸ਼ਿਵਸੈਨਾ ਸਮਾਜਵਾਦੀ ਪਾਰਟੀ ਦੇ ਪੰਜਾਬ ਚੇਅਰਮੈਨ ਨਰਿੰਦਰ ਥਾਪਰ ਵੱਲੋਂ ਅੱਜ ਆਪਣੇ ਸਾਥੀਆਂ ਦੇ ਨਾਲ ਚੌਧਰੀ ਦੇ ਘਰ ਦਾ ਘਿਰਾਓ ਕੀਤਾ ਗਿਆ ਅਤੇ ਮੁਆਫ਼ੀ ਮੰਗਣ ਦੀ ਮੰਗ ਰੱਖੀ ਗਈ।

ਇਹ ਵੀ ਪੜ੍ਹੋ:  ਪੰਜਾਬ ’ਚ ਕਣਕ ਘਪਲੇ ਨੂੰ ਲੈ ਕੇ ਕਮਿਸ਼ਨ ਦੀ ਸਖ਼ਤੀ, ਮਹਿਕਮੇ ਤੋਂ 15 ਦਿਨਾਂ ਦੇ ਅੰਦਰ ਮੰਗੀ ਰਿਪੋਰਟ

PunjabKesari

ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਘਰ ਬਾਹਰ ਵੱਡੀ ਗਿਣਤੀ ’ਚ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਥਾਪਰ ਦਾ ਕਹਿਣਾ ਹੈ ਕਿ ਜੇਕਰ ਚੌਧਰੀ ਮੁਆਫ਼ੀ ਨਹੀਂ ਮੰਗਦੇ ਹਨ ਤਾਂ ਉਹ ਧਾਰਾ 295 ਏ ਦੇ ਤਹਿਤ ਪਰਚਾ ਦਰਜ ਕਰਨ ਲਈ ਪੁਲਸ ਕਮਿਸ਼ਨਰ ਦੇ ਦਫ਼ਤਰ ’ਚ ਧਰਨਾ ਦੇਣਗੇ। 

ਇਹ ਵੀ ਪੜ੍ਹੋ:  ਰੂਪਨਗਰ ਤੋਂ ਵੱਡੀ ਖ਼ਬਰ: ਭੈਣ ਦੀ 'ਲਵ ਮੈਰਿਜ' ਦੇ 2 ਸਾਲ ਬਾਅਦ ਸਾਲੇ ਨੇ ਬੇਰਹਿਮੀ ਨਾਲ ਵੱਢਿਆ ਜੀਜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News