ਪੰਜ ਤੱਤਾਂ 'ਚ ਵਿਲੀਨ ਹੋਏ ਸੰਤੋਖ ਸਿੰਘ ਚੌਧਰੀ, ਰਾਹੁਲ ਗਾਂਧੀ ਸਣੇ ਕਾਂਗਰਸੀ ਲੀਡਰਸ਼ਿਪ ਨੇ ਦਿੱਤੀ ਅੰਤਿਮ ਵਿਦਾਈ

01/15/2023 1:16:16 PM

ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਬੀਤੇ ਦਿਨ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਸੰਤੋਖ ਸਿੰਘ ਚੌਧਰੀ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕਾਲਾ ਸੰਘਿਆਂ ਰੋਡ 'ਤੇ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਂਕ ਨੇੜੇ ਸਥਿਤ ਘਰ ਤੋਂ ਸ਼ੁਰੂ ਹੋਈ ਸੀ, ਜੋਕਿ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚੀ। ਚੌਧਰੀ ਸੰਤੋਖ ਸਿੰਘ ਦੀ ਅਰਥੀ ਨੂੰ ਉਨ੍ਹਾਂ ਦੇ ਵਿਧਾਇਕ ਪੁੱਤਰ ਵਿਕਰਮਜੀਤ ਚੌਧਰੀ ਨੇ ਮੋਢਾ ਦਿੱਤਾ।

ਇਹ ਵੀ ਪੜ੍ਹੋ : ਡੀ. ਜੀ. ਪੀ. ਗੌਰਵ ਯਾਦਵ ਨੇ ਹੈਲਪਲਾਈਨ ਨੰਬਰ 112 ਦੀ ਕੀਤੀ ਸ਼ਲਾਘਾ, ਕਿਹਾ-ਕਈਆਂ ਦੇ ਕੀਤੇ ਮਸਲੇ ਹੱਲ

PunjabKesari

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਦੇ ਉਨ੍ਹਾਂ ਨੂੰ ਅਲਵਿਦਾ ਕਿਹਾ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ, ਰਾਜਾ ਵੜਿੰਗ, ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਵੀ ਮੌਜੂਦ ਰਹੀ। ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸੰਸਦ ਮੈਂਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਥੇ ਦੱਸ ਦੇਈਏ ਕਿ ਸੀਚੇਵਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ।

PunjabKesari

ਜ਼ਿਕਰਯੋਗ ਹੈ ਕਿ 'ਭਾਰਤ ਜੋੜੋ ਯਾਤਰਾ' ਦੌਰਾਨ ਸ਼ਨੀਵਾਰ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ, ਜਿੱਥੇ ਉਹ ਸਿਹਤ ਵਿਗੜਨ ਕਰਕੇ ਅਚਾਨਕ ਹੀ ਡਿੱਗ ਗਏ। ਮੌਕੇ 'ਤੇ ਉਨ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਉਰਪੰਤ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕੀਤਾ ਗਿਆ ਹੈ। 

PunjabKesari

ਸੰਤੋਖ ਸਿੰਘ ਚੌਧਰੀ ਨੂੰ ਵਿਰਾਸਤ 'ਚ ਮਿਲੀ ਸਿਆਸਤ 
ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ 'ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਨੇ ਬੀ. ਏ. ਅਤੇ ਐੱਲ. ਐੱਲ. ਬੀ ਦੀ ਪੜ੍ਹਾਈ ਕੀਤੀ ਹੋਈ ਸੀ। ਪੇਸ਼ੇ ਤੋਂ ਕ੍ਰਿਮੀਨਲ ਵਕੀਲ ਚੌਧਰੀ ਸੰਤੋਖ ਸਿਘ ਨੂੰ ਸਿਆਸਤ ਵਿਰਾਸਤ 'ਚ ਮਿਲੀ। ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ। ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਰੂਪ 'ਚ ਵੱਡੇ ਅਨੁਸੂਚਿਤ ਜਾਤੀ ਦੇ ਚਿਹਰੇ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ। 

ਇਹ ਵੀ ਪੜ੍ਹੋ : MP ਸੰਤੋਖ ਚੌਧਰੀ ਦੇ ਦਿਹਾਂਤ ਤੋਂ ਪਹਿਲਾਂ ਦੀ ਸੁਣੋ ਆਖ਼ਰੀ ਵੀਡੀਓ, 'ਭਾਰਤ ਜੋੜੋ ਯਾਤਰਾ' ਸਬੰਧੀ ਕਹੀਆਂ ਵੱਡੀਆਂ ਗੱਲਾਂ

PunjabKesari

 

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News