ਸੰਤੋਸ਼ ਚੌਧਰੀ ਨੇ ਲਿਖੀ ਰਾਹੁਲ ਗਾਂਧੀ ਨੂੰ ਖੁੱਲ੍ਹੀ ਚਿੱਠੀ, ਨਹੀਂ ਲੜੇਗੀ ਹੁਣ ਚੋਣ

Tuesday, Apr 30, 2019 - 04:10 PM (IST)

ਸੰਤੋਸ਼ ਚੌਧਰੀ ਨੇ ਲਿਖੀ ਰਾਹੁਲ ਗਾਂਧੀ ਨੂੰ ਖੁੱਲ੍ਹੀ ਚਿੱਠੀ, ਨਹੀਂ ਲੜੇਗੀ ਹੁਣ ਚੋਣ

ਹੁਸ਼ਿਆਰਪੁਰ— ਹੁਸ਼ਿਆਰਪੁਰ ਤੋਂ ਸੀਟ ਤੋਂ ਕਾਂਗਰਸ ਵੱਲੋਂ ਡਾ. ਰਾਜ ਕੁਮਾਰ ਨੂੰ ਟਿਕਟ ਦੇਣ 'ਤੇ ਨਾਰਾਜ਼ ਚੱਲ ਰਹੀ ਸੰਤੋਸ਼ ਚੌਧਰੀ ਨੇ ਹੁਣ ਆਜ਼ਾਦ ਦੇ ਤੌਰ 'ਤੇ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਹਾਈ ਕਮਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਡਾ. ਰਾਜ ਕੁਮਾਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਸੰਤੋਸ਼ ਚੌਧਰੀ ਦੇ ਸਮਰਥਕਾਂ ਨੇ ਦਾਅਵਾ ਕੀਤਾ ਸੀ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਸਕਦੇ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ।

PunjabKesari
ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਲੀਡਰ ਸੰਤੋਸ਼ ਚੌਧਰੀ ਨੇ ਚਿੱਠੀ 'ਚ ਲਿਖਿਆ ਹੈ ਕੇ ਪਾਰਟੀ ਨੇ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ। ਸਮਰਥਕ ਚੋਣ ਲੜਨ ਲਈ ਕਹਿ ਰਹੇ ਸਨ ਪਰ ਉਹ ਚੋਣ ਨਹੀਂ ਲੜਨਗੇ। ਪਹਿਲਾਂ ਉਨ੍ਹਾਂ ਨੇ ਪਾਰਟੀ 'ਤੇ ਭੜਾਸ ਕੱਢਦਿਆਂ ਕਿਹਾ ਸੀ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਅਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ।

PunjabKesari
ਚੌਧਰੀ ਨੇ ਪਾਰਟੀ 'ਤੇ ਇਲਜ਼ਾਮ ਲਗਾਇਆ ਸੀ ਕਿ ਪਹਿਲਾਂ ਉਨ੍ਹਾਂ ਦੇ ਪਤੀ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ, ਜੋ ਇਹ ਗਮ ਬਰਦਾਸ਼ਤ ਨਹੀਂ ਕਰ ਸਕੇ, ਜਿਸ ਦੇ ਚਲਦਿਆਂ ਉਹ ਬੀਮਾਰ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਹੁਣ ਪਾਰਟੀ ਉਨ੍ਹਾਂ ਨਾਲ ਵੀ ਇਹੋ ਕੁਝ ਕਰ ਰਹੀ ਹੈ। ਇਥੋਂ ਤਕ ਕਿ ਜ਼ਿਲਾ ਕਾਂਗਰਸ ਕਮੇਟੀ ਵੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ।

PunjabKesari


author

shivani attri

Content Editor

Related News