ਸੰਯੁਕਤ ਕਿਸਾਨ ਮੋਰਚਾ 8 ਦਸੰਬਰ ਨੂੰ ਉਲੀਕੇਗਾ ਅੰਦੋਲਨ ਦੀ ਅਗਲੀ ਰਣਨੀਤੀ, ਹੋ ਸਕਦੈ ਵੱਡਾ ਫ਼ੈਸਲਾ

12/01/2022 5:22:49 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਟਾਂਡਾ ਵਿਚ ਹੋਈ, ਜਿਸ ਵਿਚ  ਵਿਸ਼ੇਸ਼ ਤੌਰ ਉਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਕੱਤਰ ਕੋਰ ਕਮੇਟੀ ਪੰਜਾਬ ਸਤਪਾਲ ਸਿੰਘ ਮਿਰਜ਼ਾਪੁਰ ਨੇ ਪਹੁੰਚ ਕੇ ਕਿਸਾਨੀ ਮਸਲਿਆਂ 'ਤੇ ਚਰਚਾ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਕਿਸਾਨਾਂ ਨੂੰ ਲਾਮਬੰਦ ਕਰਦੇ ਹੋਏ ਸੂਬਾ ਪ੍ਰਧਾਨ ਚੌਹਾਨ ਨੇ ਦੱਸਿਆ ਕਿ 26 ਨਵੰਬਰ ਨੂੰ ਜੋ ਇਤਿਹਾਸਕ ਇਕੱਠ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਹੋਇਆ, ਉਸ ਨੇ  ਕੇਂਦਰ ਅਤੇ ਪੰਜਾਬ ਸਰਕਾਰ ਦੇ ਭਰਮ ਭੁਲੇਖਾ ਦੂਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਰੈਲੀ ਉਨ੍ਹਾਂ ਲੋਕਾਂ ਲਈ ਜਵਾਬ ਸੀ ਜੋ ਕਹਿੰਦੇ ਸਨ ਕਿ ਹੁਣ ਕਿਸਾਨ ਜਥੇਬੰਦੀਆਂ ਨਾਲੋਂ ਲੋਕ ਟੁੱਟ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਜੋ ਮੰਗ ਪੱਤਰ ਸੌਂਪਿਆ ਗਿਆ ਸੀ ਅਤੇ ਰਹਿੰਦੀਆਂ ਮੰਗਾਂ 'ਤੇ ਚਰਚਾ ਕਰਨ ਲਈ 8 ਦਸੰਬਰ ਨੂੰ ਕਰਨਾਲ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮੀਟਿੰਗ ਬੁਲਾਈ ਹੈ। ਜਿਸ ਵਿਚ ਚਰਚਾ ਕਰਕੇ ਅਗਲੇ ਅੰਦੋਲਨ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਹਮੇਸ਼ਾ ਵਾਅਦਾ ਕਰਕੇ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ। ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਲੋਕਾਂ ਨੂੰ ਅਪੀਲ ਕਰਦੇ ਹੋਏ ਆਗੁਆ ਨੇ ਜਥੇਬੰਦੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਸਰਕਾਰ ਨੂੰ ਫਸਲਾਂ ਦੇ ਨੁਕਸਾਨ ਅਤੇ ਹਾਦਸਿਆਂ ਦਾ ਕਾਰਨ ਬਣਨ ਵਾਲੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਸਰਕਾਰ ਇਸ ਵੱਲ ਕੋਈ ਸੰਜੀਦਾ ਉੱਦਮ ਨਹੀਂ ਕਰ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ ਪੰਡੋਰੀ ਅਟਵਾਲ, ਕੁਲਵਿੰਦਰ ਸਿੰਘ ਕਾਮਰੇਡ, ਸੁਖਵਿੰਦਰ ਗਿੱਲ, ਚਰਨਜੀਤ ਸਿੰਘ ਹਰਸੀ ਪਿੰਡ, ਸੁਖਵਿੰਦਰਜੀਤ  ਸਿੰਘ ਝਾਵਰ, ਬਲਵਿੰਦਰ ਬੈਂਸ, ਦਿਆਲ ਦੇਹਰੀਵਾਲ, ਨਵੀ ਪੰਡੋਰੀ, ਕਸ਼ਮੀਰ ਸਿੰਘ ਮਸਤੀਵਾਲ, ਬਲੀ ਸਿੰਘ ਧੂਤ, ਸੰਦੀਪ ਮਾਣਕਢੇਰੀ,ਹਰਕਮਲ ਕਸਬਾ, ਸੁਖਦੇਵ ਜਾਜਾ, ਜਰਨੈਲ ਸਿੰਘ ਬਾਬਕ, ਰਜਿੰਦਰ ਬੜੈਚ, ਬਲਜੀਤ ਹੇਜਮਾ, ਬਲਵੰਤ ਧੁੱਗਾ ਕਲਾ,ਸੋਡੀ ਨਰਿਆਲ, ਅਵਤਾਰ ਥੇਦਾ, ਹਰਪ੍ਰੀਤ ਬੁੱਢੀ ਪਿੰਡ, ਰਨਜੀਤ ਸੋਤਲਾ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਅਖ਼ੀਰ ਗਲ ਲਾਈ ਮੌਤ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri