ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀਬਾੜੀ ਖਰੜੇ ਦਾ ਖ਼ਿਲਾਫ਼ ਕੀਤਾ ਵੱਡਾ ਐਲਾਨ
Monday, Dec 23, 2024 - 06:08 PM (IST)
ਪਟਿਆਲਾ (ਬਲਜਿੰਦਰ) : ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਕਿਸਾਨ ਆਗੂ ਧਰਮਪਾਲ ਸੀਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ’ਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀਬਾੜੀ ਖਰੜੇ ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕਰਦੇ ਹੋਏ ਗੰਭੀਰ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਸ ਕਿਸਾਨ 'ਤੇ ਖੇਤੀਬਾੜੀ ਵਿਰੋਧੀ ਖਰੜੇ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ
ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਤੁਰੰਤ ਲਾਗੂ ਕਰਾਉਣ ਲਈ 23 ਦਸੰਬਰ ਦੇ ਐਕਸ਼ਨ ਵਿਚ ਮੰਗ ਕਰਦੇ ਹੋਏ ਮੰਗ ਪੱਤਰ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਡਿੱਗਦੀ ਸਿਹਤ ਦੀ ਚਿੰਤਾ ਜਤਾਉਂਦੇ ਹੋਏ ਜਲਦ ਕਿਸਾਨੀ ਮੰਗਾਂ ਦੇ ਨਿਪਟਾਰੇ ਦੀ ਮੰਗ ਕੀਤੀ ਗਈ ਤਾਂ ਕਿ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਦੇ ਸਕੂਲਾਂ ਵਿਚ ਭਲਕੇ ਤੋਂ ਛੁੱਟੀਆਂ
ਅਖੀਰ ’ਚ ਰਾਜਪੁਰਾ ਸੀਲ ਫੈਕਟਰੀ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਉਣ ਲਈ ਜਨਵਰੀ ਦੇ ਪਹਿਲੇ ਹਫਤੇ ਤਿੱਖਾ ਐਕਸ਼ਨ ਕਰਨ ਦਾ ਵੀ ਫੈਸਲਾ ਲਿਆ ਗਿਆ। ਅੱਜ ਦੀ ਮੀਟਿੰਗ ’ਚ ਬਲਰਾਜ ਜੋਸ਼ੀ, ਦਵਿੰਦਰ ਸਿੰਘ ਪੂਨੀਆ, ਗੁਰਮੀਤ ਸਿੰਘ ਦਿੱਤੂਪੁਰ, ਗੁਰਚਰਨ ਸਿੰਘ ਪਰੌਡ਼, ਦਰਸ਼ਨ ਬੇਲੂਮਾਜਰਾ, ਜਗਪਾਲ ਸਿੰਘ ਊਧਾ, ਹਰਭਗਵਾਨ ਸਿੰਘ , ਲਸ਼ਕਰ ਸਿੰਘ, ਪਵਨ ਸ਼ੋਗਲਪੁਰ, ਅਵਤਾਰ ਸਿੰਘ ਕੌਰਜੀਵਾਲਾ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਸ਼ਾਮਲ ਹੋਏ।
ਇਹ ਵੀ ਪੜ੍ਹੋ : Punjab ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e