ਹੁਣ 23 ਮਾਰਚ ਨੂੰ ਖਟਕੜ ਕਲਾਂ ਵਿਖੇ ਵਿਸ਼ਾਲ ਕਾਨਫਰੰਸ ਕਰੇਗਾ ਸੰਯੁਕਤ ਕਿਸਾਨ ਮੋਰਚਾ

03/14/2021 12:17:21 PM

ਬੰਗਾ (ਪੂਜਾ, ਮੂੰਗਾ, ਚਮਨ ਲਾਲ, ਰਾਕੇਸ਼)- ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ 23 ਮਾਰਚ ਨੂੰ ਖਟਕੜ ਕਲਾਂ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ, ਜਿਸ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੰਬੋਧਨ ਕਰਨਗੇ। ਇਹ ਫੈਸਲਾ ਸ਼ਨੀਵਾਰ ਖੱਟਕੜ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ’ਚ ਕੀਤਾ ਗਿਆ।

ਇਹ ਵੀ ਪੜ੍ਹੋ : ਸੰਗਰੂਰ ਤੋਂ ਵੱਡੀ ਖ਼ਬਰ: ਕਿਸਾਨੀ ਧਰਨੇ ਦੌਰਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਚੀਜ਼

ਇਸ ਮੀਟਿੰਗ ’ਚ ਕਿਸਾਨ ਮੋਰਚੇ ’ਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਹ ਕਾਨਫਰੰਸ ਖੱਟਕੜ ਕਲਾਂ ਤੋਂ ਬੰਗਾ ਵਾਲੇ ਪਾਸੇ ਮੈਰਿਜ ਪੈਲੇਸ ਦੇ ਕੋਲ ਮੁੱਖ ਮਾਰਗ ਦੇ ਨਾਲ ਲੱਗਦੀ ਥਾਂ ’ਤੇ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਕਾਨਫਰੰਸ ਦੀ ਤਿਆਰੀ ਲਈ ਬੰਗਾ, ਬਹਿਰਾਮ, ਨਵਾਂਸ਼ਹਿਰ, ਬਲਾਚੌਰ ਅਤੇ ਗੜ੍ਹਸ਼ੰਕਰ ਇਲਾਕਿਆਂ ’ਚ, ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਜਾਗੋ ਕੱਢੀਆਂ ਜਾਣਗੀਆਂ।

ਇਹ ਵੀ ਪੜ੍ਹੋ : ਬੱਚਿਆਂ ਲਈ ਇਸ ਮਹਿਲਾ ਨੇ ਬਦਲਿਆ ਸ਼ਹਿਰ, ਹੁਣ ਹੁਨਰ ਨਾਲ ਬਣਾ ਰਹੀ ਹੈ ਆਪਣੀ ਵੱਖਰੀ ਪਛਾਣ

ਮੀਟਿੰਗ ਨੂੰ ਕੁਲਵਿੰਦਰ ਸਿੰਘ ਵੜੈਚ, ਤਰਸੇਮ ਸਿੰਘ ਬੈਂਸ, ਮਾਸਟਰ ਪ੍ਰੇਮ ਕੁਮਾਰ ਰੱਕੜ, ਜਗਤਾਰ ਸਿੰਘ ਪੁੰਨੂੰ ਮਜਾਰਾ, ਬੂਟਾ ਸਿੰਘ ਮਹਿਮੂਦਪੁਰ, ਜਸਬੀਰ ਦੀਪ, ਕੁਲਦੀਪ ਝਿੰਗੜ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਜਨ ਅੰਦੋਲਨ ਦੇ ਹੱਕ ਵਿਚ, ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਦੇਸ਼ ਦੇ ਲੋਕਾਂ ਨੂੰ ਲਾਮਬੰਦ ਕਰਨ ਦੇ ਪ੍ਰਣ ਵਜੋਂ ਮਨਾਇਆ ਜਾਵੇਗਾ। 22 ਮਾਰਚ ਨੂੰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਵੱਡਾ ਜੱਥਾ ਖਟਕੜ ਕਲਾਂ ਦੀ ਮਿੱਟੀ ਲੈ ਕੇ ਦਿੱਲੀ ਕਿਸਾਨੀ ਮੋਰਚੇ ’ਤੇ ਇਨ੍ਹਾਂ ਆਜ਼ਾਦੀ ਸੰਗਰਾਮੀ ਸ਼ਹੀਦਾਂ ਦੇ 23 ਮਾਰਚ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਦਿਹਾੜੇ ਵਿਚ ਸ਼ਾਮਲ ਹੋਣ ਲਈ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਰਵਾਨਾ ਹੋਵੇਗਾ।

ਇਹ ਵੀ ਪੜ੍ਹੋ : ਕਿਸਾਨੀ ਰੰਗ ’ਚ ਰੰਗਿਆ ਟਾਂਡਾ ਦਾ ਇਹ ਸਾਦਾ ਵਿਆਹ, ਚਾਰੇ ਪਾਸੇ ਹੋਈ ਵਡਿਆਈ

ਇਹ ਵੀ ਪੜ੍ਹੋ : ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri