ਕਿਸਾਨਾਂ ਦੀ 'ਸੰਯੁਕਤ ਸਮਾਜ ਮੋਰਚਾ' ਪਾਰਟੀ ਨੂੰ ਨਹੀਂ ਮਿਲੀ ਮਾਨਤਾ, ਉਮੀਦਵਾਰਾਂ ਨੇ ਲਿਆ ਵੱਡਾ ਫ਼ੈਸਲਾ

Tuesday, Feb 01, 2022 - 10:45 AM (IST)

ਕਿਸਾਨਾਂ ਦੀ 'ਸੰਯੁਕਤ ਸਮਾਜ ਮੋਰਚਾ' ਪਾਰਟੀ ਨੂੰ ਨਹੀਂ ਮਿਲੀ ਮਾਨਤਾ, ਉਮੀਦਵਾਰਾਂ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ 'ਸੰਯੁਕਤ ਕਿਸਾਨ ਮੋਰਚਾ' ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਮਾਨਤਾ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਅਜੇ ਤੱਕ ਕੋਈ ਚੋਣ ਨਿਸ਼ਾਨ ਦਿੱਤਾ ਗਿਆ ਹੈ। ਇਸ ਲਈ 'ਸੰਯੁਕਤ ਸਮਾਜ ਮੋਰਚੇ' ਦੇ ਸਾਰੇ ਉਮੀਦਵਾਰ ਹੁਣ ਆਜ਼ਾਦ ਤੌਰ 'ਤੇ ਚੋਣਾਂ ਲੜਨਗੇ। ਦੱਸਣਯੋਗ ਹੈ ਕਿ ਅੱਜ ਪੰਜਾਬ 'ਚ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੈ, ਜਿਸ ਦੇ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ 'ਚ ਸ਼ਾਮਲ ਹੋਣ ਦੇ ਬਾਵਜੂਦ 'ਆਪ' ਦੇ 4 ਮੌਜੂਦਾ ਵਿਧਾਇਕਾਂ ਨੂੰ ਨਹੀਂ ਮਿਲੀ ਟਿਕਟ

 ਦੱਸਣਯੋਗ ਹੈ ਕਿ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦੇ ਲਈ 'ਸੰਯੁਕਤ ਸਮਾਜ ਮੋਰਚਾ' ਨਾਂ ਦੀ ਪਾਰਟੀ ਬਣਾਈ ਗਈ ਸੀ ਪਰ ਹੁਣ ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣ ਦੇ ਕਾਰਨ ਹੁਣ ਸੰਯੁਕਤ ਸਮਾਜ ਮੋਰਚਾ ਆਜ਼ਾਦਾ ਤੌਰ 'ਤੇ ਚੋਣ ਮੈਦਾਨ 'ਚ ਉਤਰੇਗਾ।

ਇਹ ਵੀ ਪੜ੍ਹੋ : ਨਗਰ ਨਿਗਮ ਤੋਂ ਹੋ ਕੇ ਜਾਂਦਾ ਹੈ ਪੰਜਾਬ ਵਿਧਾਨ ਸਭਾ ਦਾ ਰਾਹ

ਇਹ ਵੀ ਦੱਸ ਦੇਈਏ ਕਿ ਇਸ ਮੋਰਚੇ ਦੇ ਆਗੂਆਂ ਦੀ ਲਗਾਤਾਰ ਕੋਸ਼ਿਸ਼ ਜਾਰੀ ਸੀ ਕਿ ਪਾਰਟੀ ਨੂੰ ਚੋਣ ਨਿਸ਼ਾਨ ਮਿਲ ਜਾਵੇ ਪਰ ਇਸ ਦੇ ਬਾਵਜੂਦ ਵੀ ਇਸ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ। ਇਸ ਬਾਰੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋਣ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News