ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Wednesday, Jan 19, 2022 - 06:10 PM (IST)

ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਜਲੰਧਰ- ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਯਾਨੀ ਬੁੱਧਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੋਰਚੇ ਵਲੋਂ 17 ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 21 ਜਨਵਰੀ ਨੂੰ ਕਰਨ ਦੀ ਸੰਭਾਵਨਾ ਹੈ। ਧਰਮਕੋਟ ਤੋਂ ਹਰਪ੍ਰੀਤ ਸਿੰਘ  ,ਜੀਰੇ ਤੋਂ ਮੇਘ ਰਾਜ ਰਲਾ ,ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ  ,ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ , ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ, ਰਾਜਪੁਰਾ ਤੋਂ ਹਰਵਿੰਦਰ ਸਿੰਘ, ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ, ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ ਸਰਪੰਚ, ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ। 

ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕਰਨ ਨਾਲ ਮੋਰਚਾ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 57 ਹੋ ਗਈ ਹੈ, ਜਿਸ 'ਚੋਂ 10 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਜਾਵੇਗਾ। 


author

DIsha

Content Editor

Related News