''ਪਿੰਡ ਵਾਸੀਆਂ ਨੂੰ ਸ਼ਿਕਾਰ ਬਣਾ ਰਹੇ ਨੇ ਜੰਗਲੀ ਸੂਰ!'' ਵਿਧਾਨ ਸਭਾ ''ਚ ਚੁੱਕਿਆ ਗਿਆ ਮੁੱਦਾ
Friday, Mar 28, 2025 - 12:20 PM (IST)

ਚੰਡੀਗੜ੍ਹ/ਜਗਰਾਓਂ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਵਿਚ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੱਲੋਂ ਬੇਟ ਇਲਾਕੇ ਦੇ ਪਿੰਡਾਂ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਬਹਾਦਰਕੇ, ਵਾਘੀਆਂ, ਸ਼ੇਰੇਵਾਲ, ਮੰਡ ਧਿਆਣਾ ਤੇ ਹੋਰ ਨੇੜਲੇ ਪਿੰਡਾਂ ਵਿਚ 150 ਤੋਂ 200 ਜੰਗਲੀ ਸੂਰ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਜੰਗਲੀ ਸੂਰ ਨਾ ਸਿਰਫ਼ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਸਗੋਂ ਜਦੋਂ ਪਿੰਡ ਦੇ ਲੋਕ ਰਾਤ-ਬਰਾਤੇ ਖੇਤਾਂ ਵਿਚ ਆਪਣਾ ਕੰਮ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਵੀ ਆਪਣਾ ਸ਼ਿਕਾਰ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬੱਚਿਆਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ। ਹੁਣ ਤਕ ਇਨ੍ਹਾਂ ਕਾਰਨ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਨੇ ਜੰਗਲਾਤ ਮਹਿਕਮੇ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੂਰਾਂ ਨੂੰ ਜਲਦੀ ਤੋਂ ਜਲਦੀ ਫੜ ਕੇ ਪਿੰਡ ਵਾਸੀਆਂ ਨੂੰ ਰਾਹਤ ਦੁਆਈ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8