MP ਸਰਬਜੀਤ ਸਿੰਘ ਖ਼ਾਲਸਾ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਮੰਗ
Sunday, Oct 18, 2026 - 07:08 PM (IST)
ਫ਼ਰੀਦਕੋਟ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ 'ਝੋਟਾ' ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿਚ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਐੱਮ.ਪੀ. ਖ਼ਾਲਸਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਡਾਇਰੈਕਟਰ ਸੀ.ਬੀ.ਆਈ. ਨੂੰ ਇਕ ਰਸਮੀ ਪੱਤਰ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।
ਇਸ ਚਿੱਠੀ ਵਿਚ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਨੇ ਅਫ਼ਸੋਸ ਜ਼ਾਹਰ ਕਰਦਿਆਂ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਇਲਾਕੇ ਵਿਚ ਨਸ਼ਿਆਂ ਦੀ ਲਾਹਨਤ ਵਿਰੁੱਧ ਪੂਰੀ ਨਿਡਰਤਾ ਨਾਲ ਡਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਸਾਧਾਰਨ ਕਤਲ ਨਹੀਂ ਹੈ, ਸਗੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦਾ ਮਿੱਥ ਕੇ ਕੀਤਾ ਗਿਆ ਕਤਲ ਹੈ। ਇਸ ਲਈ ਘਟਨਾ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਸੁਤੰਤਰ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ।
