ਦਿੱਲੀ ਹਵਾਈ ਅੱਡੇ ਪਹੁੰਚਣ 'ਤੇ NIA ਵੱਲੋਂ ਯੂਕੇ ਨਿਵਾਸੀ ਸਰਬਜੀਤ ਸਿੰਘ ਗ੍ਰਿਫ਼ਤਾਰ, MP ਮਾਨ ਨੇ ਕੀਤੀ ਨਿੰਦਾ

Tuesday, Sep 19, 2023 - 09:41 PM (IST)

ਦਿੱਲੀ ਹਵਾਈ ਅੱਡੇ ਪਹੁੰਚਣ 'ਤੇ NIA ਵੱਲੋਂ ਯੂਕੇ ਨਿਵਾਸੀ ਸਰਬਜੀਤ ਸਿੰਘ ਗ੍ਰਿਫ਼ਤਾਰ, MP ਮਾਨ ਨੇ ਕੀਤੀ ਨਿੰਦਾ

ਲੰਡਨ (ਸਰਬਜੀਤ ਸਿੰਘ ਬਨੂੜ) : ਯੂਕੇ ਦੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਦੇ ਦਿੱਲੀ ਹਵਾਈ ਅੱਡੇ ਪਹੁੰਚਣ 'ਤੇ ਐੱਨਆਈਏ ਵੱਲੋਂ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਹੈ। ਐੱਮਪੀ ਸਿਮਰਨਜੀਤ ਸਿੰਘ ਮਾਨ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਯੂਕੇ 'ਚ ਪਾਰਟੀ ਦੇ ਪ੍ਰਧਾਨ ਸਰਬਜੀਤ ਸਿੰਘ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਇੰਡੀਅਨ ਏਜੰਸੀਆਂ ਵਿਸ਼ੇਸ਼ ਤੌਰ 'ਤੇ ਐੱਨਆਈਏ ਵੱਲੋਂ ਉਨ੍ਹਾਂ ਨੂੰ ਕਈ ਘੰਟੇ ਤੰਗ-ਪ੍ਰੇਸ਼ਾਨ ਕਰਨ ਅਤੇ ਫਿਰ ਆਪਣੇ ਨਾਲ ਜਬਰੀ ਲਿਜਾਣ ਦੇ ਵਿਧਾਨ ਵਿਰੋਧੀ ਅਤੇ ਮਨੁੱਖੀ ਅਧਿਕਾਰਾਂ ਵਿਰੋਧੀ ਕਾਰਵਾਈਆਂ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਕੈਨੇਡਾ-ਭਾਰਤ ਦੇ ਵਿਗੜਦੇ ਆਪਸੀ ਸਬੰਧਾਂ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਐੱਨਆਈਏ ਵੱਲੋਂ ਕੀਤੀ ਕਾਰਵਾਈ ਨਾਲ ਵਿਦੇਸ਼ੀ ਸਿੱਖਾਂ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਕਿਸਾਨ ਮੋਰਚੇ ਜਾਂ ਪੰਥਕ ਕਾਨਫਰੰਸਾਂ ਵਿੱਚ ਵੱਖ-ਵੱਖ ਪਾਰਟੀਆਂ ਸ਼ਮੂਲੀਅਤ ਕਰਦੀਆਂ ਹਨ ਪਰ ਖੂਫੀਆ ਏਜੰਸੀਆਂ ਵੱਲੋਂ ਇਸ ਤਰ੍ਹਾਂ ਭਾਰਤ ਗਏ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਕਿੱਥੋਂ ਤੱਕ ਜਾਇਜ਼ ਹੈ। ਸੂਤਰਾਂ ਮੁਤਾਬਕ ਸਰਬਜੀਤ ਸਿੰਘ ਤੋਂ ਕਈ ਘੰਟੇ ਪੁੱਛਗਿਛ ਕਰਨ ਤੋਂ ਬਾਅਦ ਐੱਨਆਈਏ ਦੀ ਟੀਮ ਨੇ ਉਨ੍ਹਾਂ ਨੂੰ ਛੱਡ ਦਿੱਤਾ।

ਇਹ ਵੀ ਪੜ੍ਹੋ : MP ਵਿਕਰਮਜੀਤ ਸਾਹਨੀ ਨੇ ਸੰਸਦ 'ਚ ਪੰਜਾਬੀਆਂ ਦੇ ਦੁੱਖ-ਦਰਦ ਦਾ ਜ਼ਿਕਰ ਕਰਦਿਆਂ ਕਹੀਆਂ ਇਹ ਗੱਲਾਂ

ਮਾਨ ਨੇ ਸਰਕਾਰ ਤੇ ਐੱਨਆਈਏ ਵੱਲੋਂ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਲਿਜਾਣ ਅਤੇ ਉਨ੍ਹਾਂ ਦੀ ਵੱਡੇਰੀ ਉਮਰ 'ਚ ਮਾਨਸਿਕ ਤੇ ਸਰੀਰਕ ਤਸ਼ੱਦਦ ਕਰਨ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਫੌਰੀ ਰਿਹਾਅ ਦੀ ਮੰਗ ਕੀਤੀ। ਜਾਣਕਾਰ ਸੂਤਰਾਂ ਮੁਤਾਬਕ ਪ੍ਰਧਾਨ ਤੋਂ ਲੰਡਨ ਵਿੱਚ ਭਾਰਤੀ ਅੰਬੈਸੀ ਤੋਂ ਤਿਰੰਗਾ ਉਤਾਰਨ ਵਾਲੀ ਘਟਨਾ ਬਾਰੇ ਪੁੱਛਗਿਛ ਕੀਤੀ ਗਈ ਦੱਸੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News