ਸਰਬਜੀਤ ਸਿੰਘ ਰਿੰਕੂ ਬਣੇ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਧਾਨ
Monday, May 05, 2025 - 07:25 AM (IST)

ਅੰਮ੍ਰਿਤਸਰ (ਸਰਬਜੀਤ) : ਪਿੰਡ ਵਰਪਾਲ ਪੱਤੀ ਧੀਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਦਾ ਸਰਬਜੀਤ ਸਿੰਘ ਰਿੰਕੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਰਿੰਕੂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਨ ਉਪਰੰਤ ਮੈਂਬਰ ਹਰਨੇਕ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗੀਰ ਸਿੰਘ ਸਨ, ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਰਿੰਕੂ ਨੂੰ ਸਾਰੇ ਮੈਂਬਰਾਂ ਅਤੇ ਪਿੰਡ ਦੇ ਇਲਾਕਾ ਨਿਵਾਸੀਆਂ ਦੀ ਸਰਬਸੰਮਤੀ ਨਾਲ ਪ੍ਰਧਾਨ ਥਾਪਿਆ ਗਿਆ ਹੈ।
ਇਹ ਵੀ ਪੜ੍ਹੋ : ਚੜ੍ਹਦੀ ਜਵਾਨੀ 'ਚ ਨੌਜਵਾਨ ਨੂੰ ਖਾ ਗਿਆ 'ਨਸ਼ੇ ਦਾ ਦੈਂਤ', ਪਰਿਵਾਰ ਦਾ ਸੀ ਇਕਲੌਤਾ ਪੁੱਤ
ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਰਿੰਕੂ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਗੁਰਦੁਆਰਾ ਸਾਹਿਬ ਸਬੰਧੀ ਜਿਹੜੇ ਵੀ ਰੁਕੇ ਕੰਮ ਹਨ, ਉਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ ਅਤੇ ਕਮੇਟੀ ਦੇ ਸਾਰੇ ਹੀ ਮੈਂਬਰਾਂ ਦੀ ਸਹਿਮਤੀ ਨਾਲ ਗੁਰਦੁਆਰਾ ਸਾਹਿਬ ਦੇ ਸੁਧਾਰ ਵਾਸਤੇ ਜੋ ਵੀ ਕੰਮ ਮੈਨੂੰ ਹੁਕਮ ਲਗਾਏ ਜਾਣਗੇ, ਉਹਨਾਂ 'ਤੇ ਖਰਾ ਉਤਰਾਂਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਖਜ਼ਾਨਚੀ ਕਸ਼ਮੀਰ ਸਿੰਘ, ਪ੍ਰੇਮ ਸਿੰਘ, ਸਰਵਣ ਸਿੰਘ, ਸੁਖਦੀਪ ਸਿੰਘ, ਦਿਲਬਾਗ ਸਿੰਘ, ਹਰਨੇਕ ਸਿੰਘ, ਵਿਰਸਾ ਸਿੰਘ, ਪ੍ਰਤਾਪ ਸਿੰਘ, ਗੁਰਮੇਜ ਸਿੰਘ, ਗੁਰਦੇਵ ਸਿੰਘ 9 ਮੈਂਬਰਾਂ ਤੋਂ ਇਲਾਵਾ ਮੁਲਖਜੀਤ ਸਿੰਘ ਲਾਟੀ, ਕਰਮ ਸਿੰਘ, ਸੁਰਿੰਦਰ ਪਾਲ ਸਿੰਘ, ਅਮਨਦੀਪ ਸਿੰਘ ਰੀਟਾ, ਨਿਰਮਲ ਸਿੰਘ, ਸ਼ਮਸ਼ੇਰ ਸਿੰਘ, ਅਮਨਦੀਪ ਸਿੰਘ ਲਾਲੀ, ਮੇਜਰ ਸਿੰਘ, ਕੁਲਦੀਪ ਸਿੰਘ ਅਤੇ ਜਗਦੀਸ਼ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8