ਦਿੱਲੀ ''ਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆਏ ਡਾ. ਓਬਰਾਏ
Sunday, Dec 06, 2020 - 04:36 PM (IST)
ਬਟਾਲਾ (ਮਠਾਰੂ): ਖੇਤੀ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਆਪਣੇ ਹੱਕਾਂ ਹਿੱਤਾਂ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਉਬਰਾਏ ਨੇ ਪਹਿਲ ਕਦਮੀ ਕਰਦਿਆਂ ਦੱਸਿਆਂ ਕਿ ਪਹਿਲੇ ਪੜਾਅ ਤਹਿਤ ਕਿਸਾਨ ਆਗੂਆਂ ਅਤੇ ਹੋਰ ਧਾਰਮਿਕ ਜਥੇਬੰਦੀਆਂ, ਜੋ ਕਿ ਦਿੱਲੀ ਵਿਖੇ ਮੋਰਚਾ ਲਗਾਈ ਬੈਠੇ ਕਿਸਾਨਾਂ ਲਈ ਲੰਗਰ ਤਿਆਰ ਕਰ ਰਹੀਆਂ ਹਨ, ਉਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 20 ਟਨ ਸੁੱਕੇ ਰਾਸ਼ਨ ਦੀਆਂ ਰਸਤਾਂ ਆਦਿ ਭੇਜੀਆਂ ਗਈਆਂ ਹਨ, ਜਦਕਿ ਹੁਣ ਸਰਬੱਤ ਦਾ ਭਲਾ ਟਰੱਸਟ ਵੱਲੋਂ ਠੰਢ ਦੇ ਇਸ ਮੌਸਮ 'ਚ ਕਿਸਾਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵੱਡੀ ਮਾਤਰਾ 'ਚ ਲੋੜੀਂਦੀਆਂ ਦਵਾਈਆਂ ਅਤੇ 10 ਮਾਹਿਰ ਡਾਕਟਰਾਂ ਦੀਆਂ ਮੈਡੀਕਲ ਟੀਮਾਂ, 3000 ਦੇ ਕਰੀਬ ਕੰਬਲ, 3000 ਜੈਕਟਾਂ, 12000 ਸਲੀਪਰ ਚੱਪਲਾਂ ਅਤੇ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ 5 ਟਨ ਖੁਰਾਕ ਭੇਜਣ ਤੋਂ ਇਲਾਵਾ ਦਿੱਲੀ ਜਾ ਰਹੇ ਅਤੇ ਉੱਥੇ ਮੌਜੂਦ ਟਰੈਕਟਰ-ਟਰਾਲੀਆਂ 'ਤੇ ਲਗਾਉਣ ਲਈ 1 ਲੱਖ ਰਿਫਲੈਕਟਰ ਵੀ ਭੇਜੇ ਗਏ ਹਨ।
ਇਹ ਵੀ ਪੜ੍ਹੋ: ਕੈਪਟਨ-ਬਾਦਲ ਦੇ ਫ੍ਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜ਼ਾ ਭੁਗਤ ਰਿਹੈ ਪੰਜਾਬ : ਭਗਵੰਤ ਮਾਨ
ਡਾ. ਓਬਰਾਏ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹਰ ਸੰਕਟ ਦੀ ਘੜੀ 'ਚ ਇਨਸਾਨੀਅਤ ਦੇ ਭਲੇ ਲਈ ਸਭ ਤੋਂ ਪਹਿਲਾ ਮੋਹਰੇ ਹੋ ਕੇ ਆਪਣੇ ਫ਼ਰਜ਼ਾਂ ਨੂੰ ਅੰਜਾਮ ਦਿੱਤਾ ਹੈ, ਜਦਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਦੇ ਅੰਦੋਲਨ ਵਿਚ ਵੀ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।
ਇਹ ਵੀ ਪੜ੍ਹੋ: ਕੈਪਟਨ-ਬਾਦਲ ਦੇ ਫ੍ਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜ਼ਾ ਭੁਗਤ ਰਿਹੈ ਪੰਜਾਬ : ਭਗਵੰਤ ਮਾਨ