''ਸਰਬੱਤ ਦਾ ਭਲਾ'' ਚੈਰੀਟੇਬਲ ਟਰੱਸਟ ਨੇ ਰਾਗੀ ਸਿੰਘਾਂ ਤੇ ਸੇਵਾਦਾਰਾਂ ਨੂੰ ਵੰਡੀਆਂ 200 ਰਾਸ਼ਨ ਕਿੱਟਾਂ
Thursday, Jul 09, 2020 - 03:52 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸਮਾਜ ਸੇਵਾ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਪ੍ਰਮੁੱਖ ਜੱਥੇਬੰਦੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੀਰਵਾਰਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਾਗੀ ਸਿੰਘਾਂ, ਸੇਵਾਦਾਰਾਂ ਅਤੇ ਹੋਰ ਲੋੜਵੰਦ 200 ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ. ਪੀ. ਸਿੰਘ. ਓਬਰਾਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਬਕਾਰ ਸਿੰਘ ਗੌਹਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਰਾਗੀ ਸਿੰਘਾਂ, ਸੇਵਾਦਾਰਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ।
ਇਸ ਮੌਕੇ ਬੋਲਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ 'ਚ 60 ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਛੇ ਹਜ਼ਾਰ ਰਾਗੀ ਪਾਠੀ ਅਤੇ ਸੇਵਾਦਾਰਾਂ ਨੂੰ ਵੀ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਐੱਸ.ਪੀ. ਓਬਰਾਏ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਦੇਸ਼ਾਂ 'ਚ ਖਾਸਕਰ ਯੂ. ਏ. ਈ. 'ਚ ਫਸੇ ਲੋਕਾਂ ਨੂੰ ਭਾਰਤ ਲਿਆਉਣ ਲਈ ਵੀ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਹਫ਼ਤੇ ਉਨ੍ਹਾਂ ਵੱਲੋਂ 177 ਲੋਕ ਭਾਰਤ ਲਿਆਂਦੇ ਗਏ ਹਨ, ਜਦੋਂ ਕਿ ਬਾਕੀ ਰਹਿੰਦੀਆਂ 3 ਉਡਾਣਾਂ ਵੀ ਜਲਦ ਹੀ ਭਾਰਤ ਲਿਆਂਦੀਆਂ ਜਾਣਗੀਆਂ।
ਇਸ ਮੌਕੇ ਪਹੁੰਚੇ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਸੇਵਾ 'ਚ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਮੁੱਚੇ ਅਹੁਦੇਦਾਰਾਂ ਦਾ ਇਸ ਦਮ ਬਦਲੇ ਧੰਨਵਾਦ ਕੀਤਾ।