ਕੈਪਟਨ ਦਾ ਐਲਾਨ, ਪੱਤਰਕਾਰਾਂ ਲਈ ਵੀ ਲਾਗੂ ਹੋਵੇਗੀ ਸਰਬੱਤ ਸਿਹਤ ਬੀਮਾ ਯੋਜਨਾ
Sunday, Aug 18, 2019 - 07:02 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਬੀਮਾ ਯੋਜਨਾ ਦੀ ਸਹੂਲਤ ਪੰਜਾਬ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਵੀ ਮਿਲੇਗੀ। ਇਸ ਦਾ ਐਲਾਨ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ।
ਐਤਵਾਰ ਨੂੰ ਟਵੀਟਰ 'ਤੇ ਇਸ ਗੱਲ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਲੋਕਰਾਜ ਦਾ ਚੌਥਾ ਥੰਮ੍ਹ ਹੈ ਅਤੇ ਇਸ ਨੇ ਮੀਡੀਆ ਦੀ ਕੌਮ ਤੇ ਮੁਲਕ ਦੀ ਉਸਾਰੀ 'ਚ ਅਹਿਮ ਯੋਗਦਾਨ ਪਾਇਆ ਹੈ। ਇਸ ਯੋਗਦਾਨ ਬਦਲੇ ਟੋਕਨ ਵਜੋਂ ਮੈਂ ਸਰਬੱਤ ਬੀਮਾ ਯੋਜਨਾ ਮੀਡੀਆ ਕਰਮੀਆਂ ਲਈ ਵੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਪ੍ਰੀਮੀਅਮ ਪੰਜਾਬ ਸਰਕਾਰ ਦੇਵੇਗੀ।