ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੀ ਅਪੀਲ, ਯਾਦ ਕਰਵਾਈ ਸਹੁੰ

03/20/2017 6:52:17 PM

ਤਲਵੰਡੀ ਸਾਬੋ (ਮੁਨੀਸ਼) : ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ''ਤੇ ਵਿਸ਼ਵਾਸ ਕਰਦਿਆਂ ਪੰਜਾਬੀਆਂ ਨੇ ਉਨ੍ਹਾਂ ਦੇ ਹੱਕ ਵਿਚ ਫਤਵਾ ਦਿੰਦਿਆਂ ਕੈਪਟਨ ਦੀ ਸਰਕਾਰ ਕਾਇਮ ਕੀਤੀ ਹੈ। ਹੁਣ ਜਦ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਨੇ ਸਹੁੰ ਵੀ ਚੁੱਕ ਲਈ ਹੈ ਤਾਂ ਉਨ੍ਹਾਂ ਦਾ ਇਖਲਾਕੀ ਫਰਜ਼ ਬਣਦਾ ਹੈ ਕਿ ਉਹ ਬਰਗਾੜੀ ਸਮੇਤ ਪਿਛਲੇ ਸਮੇਂ ਵਿਚ ਪੰਜਾਬ ਵਿਚ ਥਾਂ-ਥਾਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਭਾਲ ਕਰਕੇ ਦੋਸ਼ੀਆਂ ਨੂੰ ਸੰਗਤਾਂ ਸਾਹਮਣੇ ਲਿਆਉਣ ਤੇ ਉਨ੍ਹਾਂ ਨੂੰ ਯੋਗ ਸਜ਼ਾਵਾਂ ਦੁਆਉਣ। ਉਕਤ ਵਿਚਾਰਾਂ ਦਾ ਪ੍ਰਗਟਾਵਾਂ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਬਲਜੀਤ ਸਿੰਘ ਖਾਲਸਾ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਸੋਮਵਾਰ ਨੂੰ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।
ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਦਫਤਰ ਇੰਚਾਰਜ ਭਾਈ ਜਗਮੀਤ ਸਿੰਘ ਵਲੋਂ ਜਾਰੀ ਸਰਬੱਤ ਖਾਲਸਾ ਜਥੇਦਾਰ ਸਾਹਿਬਾਨ ਦੇ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਨਾਲ-ਨਾਲ ਕੈਪਟਨ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਪੁਲਸ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕਰੇ। ਜਥੇਦਾਰ ਸਾਹਿਬਾਨ ਨੇ ਕਿਹਾ ਕਿ ਜਿਥੇ ਕੈਪਟਨ ਸਰਕਾਰ ਗੋਲੀਕਾਂਡ ਸਬੰਧੀ ਗਠਿਤ ਜਾਂਚ ਕਮਿਸ਼ਨ ਦੀ ਰਿਪੋਰਟ ਜਨਤਕ ਕਰੇ ਉਥੇ ਹੀ ਮੋਹਾਲੀ ਵਿਖੇ ਗੁਰਬਾਣੀ ਲਿਖੇ ਪੱਤਰਿਆਂ ਦੀਆਂ ਪਲੇਟਾਂ ਬਣਾ ਰਹੇ ਲੋਕਾਂ ''ਤੇ ਤੁਰੰਤ ਕਾਰਵਾਈ ਕਰੇ ਤਾਂ ਕਿ ਅੱਗੇ ਤੋਂ ਕੋਈ ਗੁਰਬਾਣੀ ਦੀ ਬੇਅਬਦੀ ਕਰਨ ਬਾਰੇ ਸੋਚ ਵੀ ਨਾ ਸਕੇ।


Gurminder Singh

Content Editor

Related News