ਸਰਬੱਤ ਖਾਲਸਾ ਨੂੰ ਲੈ ਕੇ ਭੱਠਲ ਨੇ ਸਰਕਾਰ ਨੂੰ ਦਿੱਤੀ ਨਸੀਹਤ

12/06/2016 5:35:29 PM

ਸੰਗਰੂਰ : ਪੰਥਕ ਜਥੇਬੰਦੀਆਂ ਵਲੋਂ 8 ਦਸੰਬਰ ਨੂੰ ਬੁਲਾਏ ਗਏ ਸਰਬੱਤ ਖਾਲਸਾ ''ਤੇ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਪੰਜਾਬ ਸਰਕਾਰ ਦੇ ਇਸ਼ਾਰੇ ''ਤੇ ਪੁਲਸ ਨੇ ਜਿੱਥੇ ਪੰਥਕ ਆਗੂਆਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਹੈ, ਉਥੇ ਹੀ ਸੰਗਰੂਰ ਪੁੱਜੀ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਰਕਾਰ ਨੂੰ ਧਾਰਮਿਕ ਮਾਮਲਿਆਂ ''ਚ ਦਖਲਅੰਦਾਜ਼ੀ ਨਾ ਕਰਨ ਦੀ ਨਸੀਹਤ ਦਿੱਤੀ ਹੈ।
ਸਰਬੱਤ ਖਾਲਸਾ ਨੂੰ ਲੈ ਕੇ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰ ਦਿੱਤਾ ਗਿਆ ਹੈ, ਜਿਸ ਦਾ ਭੋਗ 8 ਨਵੰਬਰ ਨੂੰ ਪਵੇਗਾ। ਇਸ ਪਿੱਛੋਂ ਸਰਬੱਤ ਖਾਲਸਾ ਵਲੋਂ ਪੰਥਕ ਮਸਲੇ ਵਿਚਾਰੇ ਜਾਣ ਦਾ ਪ੍ਰੋਗਰਾਮ ਹੈ। ਬੀਬੀ ਭੱਠਲ ਦਾ ਕਹਿਣਾ ਹੈ ਕਿ ਸੂਬੇ ਵਿਚ ਅਮਨ ਅਤੇ ਸ਼ਾਂਤੀ ਦੀ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ।


Gurminder Singh

Content Editor

Related News